Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
262
Pavan Ang 262 of 1430

ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥

੫੫॥

ਸਲੋਕੁ ॥

ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥

ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥

ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥

ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥

ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥

ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥

ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥

ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥

ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥

੧॥

ਏਹੁ ਸਲੋਕੁ ਆਦਿ ਅੰਤਿ ਪੜਣਾ ॥

ਗਉੜੀ ਸੁਖਮਨੀ ਮਃ ੫ ॥

ਸਲੋਕੁ ॥

ੴ ਸਤਿਗੁਰ ਪ੍ਰਸਾਦਿ ॥

ਆਦਿ ਗੁਰਏ ਨਮਹ ॥

ਜੁਗਾਦਿ ਗੁਰਏ ਨਮਹ ॥

ਸਤਿਗੁਰਏ ਨਮਹ ॥

ਸ੍ਰੀ ਗੁਰਦੇਵਏ ਨਮਹ ॥

੧॥

ਅਸਟਪਦੀ ॥

ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥

ਕਲਿ ਕਲੇਸ ਤਨ ਮਾਹਿ ਮਿਟਾਵਉ ॥

ਸਿਮਰਉ ਜਾਸੁ ਬਿਸੁੰਭਰ ਏਕੈ ॥

ਨਾਮੁ ਜਪਤ ਅਗਨਤ ਅਨੇਕੈ ॥

ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯਰ ॥

ਕੀਨੇ ਰਾਮ ਨਾਮ ਇਕ ਆਖ੍ਯਰ ॥

ਕਿਨਕਾ ਏਕ ਜਿਸੁ ਜੀਅ ਬਸਾਵੈ ॥

ਤਾ ਕੀ ਮਹਿਮਾ ਗਨੀ ਨ ਆਵੈ ॥

ਕਾਂਖੀ ਏਕੈ ਦਰਸ ਤੁਹਾਰੋ ॥

ਨਾਨਕ ਉਨ ਸੰਗਿ ਮੋਹਿ ਉਧਾਰੋ ॥

੧॥

ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥

ਭਗਤ ਜਨਾ ਕੈ ਮਨਿ ਬਿਸ੍ਰਾਮ ॥

ਰਹਾਉ ॥

ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥

ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥

ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥

ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥

ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥

ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥

ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥

ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥

ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥

ਸਰਬ ਨਿਧਾਨ ਨਾਨਕ ਹਰਿ ਰੰਗਿ ॥

੨॥

ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥

ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥

ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥

ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥

ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥

ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥

ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥

ਪ੍ਰਭ ਕੈ ਸਿਮਰਨਿ ਸੁਫਲ ਫਲਾ ॥

ਸੇ ਸਿਮਰਹਿ ਜਿਨ ਆਪਿ ਸਿਮਰਾਏ ॥

SikhiAt.Net
262 ×