Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
263
Pavan Ang 263 of 1430

ਨਾਨਕ ਤਾ ਕੈ ਲਾਗਉ ਪਾਏ ॥

੩॥

ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥

ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥

ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥

ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥

ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥

ਪ੍ਰਭ ਕੈ ਸਿਮਰਨਿ ਪੂਰਨ ਆਸਾ ॥

ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥

ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥

ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥

ਨਾਨਕ ਜਨ ਕਾ ਦਾਸਨਿ ਦਸਨਾ ॥

੪॥

ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥

ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥

ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥

ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥

ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥

ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥

ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥

ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥

ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥

ਨਾਨਕ ਜਨ ਕੀ ਮੰਗੈ ਰਵਾਲਾ ॥

੫॥

ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥

ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥

ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥

ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥

ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥

ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥

ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥

ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥

ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥

ਨਾਨਕ ਸਿਮਰਨੁ ਪੂਰੈ ਭਾਗਿ ॥

੬॥

ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥

ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥

ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥

ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥

ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥

ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥

ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥

ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥

ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥

ਨਾਨਕ ਤਿਨ ਜਨ ਸਰਨੀ ਪਇਆ ॥

੭॥

ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥

ਹਰਿ ਸਿਮਰਨਿ ਲਗਿ ਬੇਦ ਉਪਾਏ ॥

ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥

ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥

ਹਰਿ ਸਿਮਰਨਿ ਧਾਰੀ ਸਭ ਧਰਨਾ ॥

ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥

ਹਰਿ ਸਿਮਰਨਿ ਕੀਓ ਸਗਲ ਅਕਾਰਾ ॥

ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥

ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥

ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥

੮॥

੧॥

ਸਲੋਕੁ ॥

ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥

ਸਰਣਿ ਤੁਮ੍ਹਾਰੀ ਆਇਓ ਨਾਨਕ ਕੇ ਪ੍ਰਭ ਸਾਥ ॥

੧॥

SikhiAt.Net
263 ×