Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
265
Pavan Ang 265 of 1430

ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥

ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥

ਜਨੁ ਰਾਤਾ ਹਰਿ ਨਾਮ ਕੀ ਸੇਵਾ ॥

ਨਾਨਕ ਪੂਜੈ ਹਰਿ ਹਰਿ ਦੇਵਾ ॥

੬॥

ਹਰਿ ਹਰਿ ਜਨ ਕੈ ਮਾਲੁ ਖਜੀਨਾ ॥

ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥

ਹਰਿ ਹਰਿ ਜਨ ਕੈ ਓਟ ਸਤਾਣੀ ॥

ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥

ਓਤਿ ਪੋਤਿ ਜਨ ਹਰਿ ਰਸਿ ਰਾਤੇ ॥

ਸੁੰਨ ਸਮਾਧਿ ਨਾਮ ਰਸ ਮਾਤੇ ॥

ਆਠ ਪਹਰ ਜਨੁ ਹਰਿ ਹਰਿ ਜਪੈ ॥

ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥

ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥

ਨਾਨਕ ਜਨ ਸੰਗਿ ਕੇਤੇ ਤਰੇ ॥

੭॥

ਪਾਰਜਾਤੁ ਇਹੁ ਹਰਿ ਕੋ ਨਾਮ ॥

ਕਾਮਧੇਨ ਹਰਿ ਹਰਿ ਗੁਣ ਗਾਮ ॥

ਸਭ ਤੇ ਊਤਮ ਹਰਿ ਕੀ ਕਥਾ ॥

ਨਾਮੁ ਸੁਨਤ ਦਰਦ ਦੁਖ ਲਥਾ ॥

ਨਾਮ ਕੀ ਮਹਿਮਾ ਸੰਤ ਰਿਦ ਵਸੈ ॥

ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥

ਸੰਤ ਕਾ ਸੰਗੁ ਵਡਭਾਗੀ ਪਾਈਐ ॥

ਸੰਤ ਕੀ ਸੇਵਾ ਨਾਮੁ ਧਿਆਈਐ ॥

ਨਾਮ ਤੁਲਿ ਕਛੁ ਅਵਰੁ ਨ ਹੋਇ ॥

ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥

੮॥

੨॥

ਸਲੋਕੁ ॥

ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥

ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥

੧॥

ਅਸਟਪਦੀ ॥

ਜਾਪ ਤਾਪ ਗਿਆਨ ਸਭਿ ਧਿਆਨ ॥

ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥

ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥

ਸਗਲ ਤਿਆਗਿ ਬਨ ਮਧੇ ਫਿਰਿਆ ॥

ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥

ਪੁੰਨ ਦਾਨ ਹੋਮੇ ਬਹੁ ਰਤਨਾ ॥

ਸਰੀਰੁ ਕਟਾਇ ਹੋਮੈ ਕਰਿ ਰਾਤੀ ॥

ਵਰਤ ਨੇਮ ਕਰੈ ਬਹੁ ਭਾਤੀ ॥

ਨਹੀ ਤੁਲਿ ਰਾਮ ਨਾਮ ਬੀਚਾਰ ॥

ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥

੧॥

ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥

ਮਹਾ ਉਦਾਸੁ ਤਪੀਸਰੁ ਥੀਵੈ ॥

ਅਗਨਿ ਮਾਹਿ ਹੋਮਤ ਪਰਾਨ ॥

ਕਨਿਕ ਅਸ੍ਵ ਹੈਵਰ ਭੂਮਿ ਦਾਨ ॥

ਨਿਉਲੀ ਕਰਮ ਕਰੈ ਬਹੁ ਆਸਨ ॥

ਜੈਨ ਮਾਰਗ ਸੰਜਮ ਅਤਿ ਸਾਧਨ ॥

ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥

ਤਉ ਭੀ ਹਉਮੈ ਮੈਲੁ ਨ ਜਾਵੈ ॥

ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥

ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥

੨॥

ਮਨ ਕਾਮਨਾ ਤੀਰਥ ਦੇਹ ਛੁਟੈ ॥

ਗਰਬੁ ਗੁਮਾਨੁ ਨ ਮਨ ਤੇ ਹੁਟੈ ॥

ਸੋਚ ਕਰੈ ਦਿਨਸੁ ਅਰੁ ਰਾਤਿ ॥

ਮਨ ਕੀ ਮੈਲੁ ਨ ਤਨ ਤੇ ਜਾਤਿ ॥

ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥

ਮਨ ਤੇ ਕਬਹੂ ਨ ਬਿਖਿਆ ਟਰੈ ॥

ਜਲਿ ਧੋਵੈ ਬਹੁ ਦੇਹ ਅਨੀਤਿ ॥

ਸੁਧ ਕਹਾ ਹੋਇ ਕਾਚੀ ਭੀਤਿ ॥

ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥

ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥

੩॥

ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥

SikhiAt.Net
265 ×