ਸਭ ਦੁਨੀਆ ਆਵਣ ਜਾਣੀਆ ॥
੩॥
ਵਿਚਿ ਦੁਨੀਆ ਸੇਵ ਕਮਾਈਐ ॥
ਤਾ ਦਰਗਹ ਬੈਸਣੁ ਪਾਈਐ ॥
ਕਹੁ ਨਾਨਕ ਬਾਹ ਲੁਡਾਈਐ ॥
੪॥
੩੩॥
ਸਿਰੀਰਾਗੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥
ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥
ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥
ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥
੧॥
ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥
ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥
੧॥
ਰਹਾਉ ॥
ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥
ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥
ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥
ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥
੨॥
ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥
ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥
ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥
ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥
੩॥
ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥
ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥
ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥
ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥
੪॥
੧॥
੩੪॥
ਸਿਰੀਰਾਗੁ ਮਹਲਾ ੩ ॥
ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥
ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥
੧॥
ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥
ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥
੧॥
ਰਹਾਉ ॥
ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥
ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥
੨॥
ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥
ਬਿਨੁ ਸਤਿਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥
੩॥
ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥
ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥
੪॥
ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥
ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥
੫॥
੨॥
੩੫॥