ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
274
ਪਾਵਨ ਅੰਗ 274 / 1430

ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥

ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥

ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥

੮॥

੮॥

ਸਲੋਕੁ ॥

ਉਰਿ ਧਾਰੈ ਜੋ ਅੰਤਰਿ ਨਾਮੁ ॥

ਸਰਬ ਮੈ ਪੇਖੈ ਭਗਵਾਨੁ ॥

ਨਿਮਖ ਨਿਮਖ ਠਾਕੁਰ ਨਮਸਕਾਰੈ ॥

ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥

੧॥

ਅਸਟਪਦੀ ॥

ਮਿਥਿਆ ਨਾਹੀ ਰਸਨਾ ਪਰਸ ॥

ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥

ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥

ਸਾਧ ਕੀ ਟਹਲ ਸੰਤਸੰਗਿ ਹੇਤ ॥

ਕਰਨ ਨ ਸੁਨੈ ਕਾਹੂ ਕੀ ਨਿੰਦਾ ॥

ਸਭ ਤੇ ਜਾਨੈ ਆਪਸ ਕਉ ਮੰਦਾ ॥

ਗੁਰ ਪ੍ਰਸਾਦਿ ਬਿਖਿਆ ਪਰਹਰੈ ॥

ਮਨ ਕੀ ਬਾਸਨਾ ਮਨ ਤੇ ਟਰੈ ॥

ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥

ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥

੧॥

ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥

ਬਿਸਨ ਕੀ ਮਾਇਆ ਤੇ ਹੋਇ ਭਿੰਨ ॥

ਕਰਮ ਕਰਤ ਹੋਵੈ ਨਿਹਕਰਮ ॥

ਤਿਸੁ ਬੈਸਨੋ ਕਾ ਨਿਰਮਲ ਧਰਮ ॥

ਕਾਹੂ ਫਲ ਕੀ ਇਛਾ ਨਹੀ ਬਾਛੈ ॥

ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥

ਮਨ ਤਨ ਅੰਤਰਿ ਸਿਮਰਨ ਗੋਪਾਲ ॥

ਸਭ ਊਪਰਿ ਹੋਵਤ ਕਿਰਪਾਲ ॥

ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥

ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥

੨॥

ਭਗਉਤੀ ਭਗਵੰਤ ਭਗਤਿ ਕਾ ਰੰਗੁ ॥

ਸਗਲ ਤਿਆਗੈ ਦੁਸਟ ਕਾ ਸੰਗੁ ॥

ਮਨ ਤੇ ਬਿਨਸੈ ਸਗਲਾ ਭਰਮੁ ॥

ਕਰਿ ਪੂਜੈ ਸਗਲ ਪਾਰਬ੍ਰਹਮੁ ॥

ਸਾਧਸੰਗਿ ਪਾਪਾ ਮਲੁ ਖੋਵੈ ॥

ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥

ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥

ਮਨੁ ਤਨੁ ਅਰਪੈ ਬਿਸਨ ਪਰੀਤਿ ॥

ਹਰਿ ਕੇ ਚਰਨ ਹਿਰਦੈ ਬਸਾਵੈ ॥

ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥

੩॥

ਸੋ ਪੰਡਿਤੁ ਜੋ ਮਨੁ ਪਰਬੋਧੈ ॥

ਰਾਮ ਨਾਮੁ ਆਤਮ ਮਹਿ ਸੋਧੈ ॥

ਰਾਮ ਨਾਮ ਸਾਰੁ ਰਸੁ ਪੀਵੈ ॥

ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥

ਹਰਿ ਕੀ ਕਥਾ ਹਿਰਦੈ ਬਸਾਵੈ ॥

ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥

ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥

ਸੂਖਮ ਮਹਿ ਜਾਨੈ ਅਸਥੂਲੁ ॥

ਚਹੁ ਵਰਨਾ ਕਉ ਦੇ ਉਪਦੇਸੁ ॥

ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥

੪॥

ਬੀਜ ਮੰਤ੍ਰੁ ਸਰਬ ਕੋ ਗਿਆਨੁ ॥

ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥

ਜੋ ਜੋ ਜਪੈ ਤਿਸ ਕੀ ਗਤਿ ਹੋਇ ॥

ਸਾਧਸੰਗਿ ਪਾਵੈ ਜਨੁ ਕੋਇ ॥

ਕਰਿ ਕਿਰਪਾ ਅੰਤਰਿ ਉਰ ਧਾਰੈ ॥

ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥

ਸਰਬ ਰੋਗ ਕਾ ਅਉਖਦੁ ਨਾਮੁ ॥

ਕਲਿਆਣ ਰੂਪ ਮੰਗਲ ਗੁਣ ਗਾਮ ॥

ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥

ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥

੫॥

ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥

SikhiAt.Net
274 ×