Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
275
Pavan Ang 275 of 1430

ਤਿਸ ਕਾ ਨਾਮੁ ਸਤਿ ਰਾਮਦਾਸੁ ॥

ਆਤਮ ਰਾਮੁ ਤਿਸੁ ਨਦਰੀ ਆਇਆ ॥

ਦਾਸ ਦਸੰਤਣ ਭਾਇ ਤਿਨਿ ਪਾਇਆ ॥

ਸਦਾ ਨਿਕਟਿ ਨਿਕਟਿ ਹਰਿ ਜਾਨੁ ॥

ਸੋ ਦਾਸੁ ਦਰਗਹ ਪਰਵਾਨੁ ॥

ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥

ਤਿਸੁ ਦਾਸ ਕਉ ਸਭ ਸੋਝੀ ਪਰੈ ॥

ਸਗਲ ਸੰਗਿ ਆਤਮ ਉਦਾਸੁ ॥

ਐਸੀ ਜੁਗਤਿ ਨਾਨਕ ਰਾਮਦਾਸੁ ॥

੬॥

ਪ੍ਰਭ ਕੀ ਆਗਿਆ ਆਤਮ ਹਿਤਾਵੈ ॥

ਜੀਵਨ ਮੁਕਤਿ ਸੋਊ ਕਹਾਵੈ ॥

ਤੈਸਾ ਹਰਖੁ ਤੈਸਾ ਉਸੁ ਸੋਗੁ ॥

ਸਦਾ ਅਨੰਦੁ ਤਹ ਨਹੀ ਬਿਓਗੁ ॥

ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥

ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥

ਤੈਸਾ ਮਾਨੁ ਤੈਸਾ ਅਭਿਮਾਨੁ ॥

ਤੈਸਾ ਰੰਕੁ ਤੈਸਾ ਰਾਜਾਨੁ ॥

ਜੋ ਵਰਤਾਏ ਸਾਈ ਜੁਗਤਿ ॥

ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥

੭॥

ਪਾਰਬ੍ਰਹਮ ਕੇ ਸਗਲੇ ਠਾਉ ॥

ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥

ਆਪੇ ਕਰਨ ਕਰਾਵਨ ਜੋਗੁ ॥

ਪ੍ਰਭ ਭਾਵੈ ਸੋਈ ਫੁਨਿ ਹੋਗੁ ॥

ਪਸਰਿਓ ਆਪਿ ਹੋਇ ਅਨਤ ਤਰੰਗ ॥

ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥

ਜੈਸੀ ਮਤਿ ਦੇਇ ਤੈਸਾ ਪਰਗਾਸ ॥

ਪਾਰਬ੍ਰਹਮੁ ਕਰਤਾ ਅਬਿਨਾਸ ॥

ਸਦਾ ਸਦਾ ਸਦਾ ਦਇਆਲ ॥

ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥

੮॥

੯॥

ਸਲੋਕੁ ॥

ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥

ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥

੧॥

ਅਸਟਪਦੀ ॥

ਕਈ ਕੋਟਿ ਹੋਏ ਪੂਜਾਰੀ ॥

ਕਈ ਕੋਟਿ ਆਚਾਰ ਬਿਉਹਾਰੀ ॥

ਕਈ ਕੋਟਿ ਭਏ ਤੀਰਥ ਵਾਸੀ ॥

ਕਈ ਕੋਟਿ ਬਨ ਭ੍ਰਮਹਿ ਉਦਾਸੀ ॥

ਕਈ ਕੋਟਿ ਬੇਦ ਕੇ ਸ੍ਰੋਤੇ ॥

ਕਈ ਕੋਟਿ ਤਪੀਸੁਰ ਹੋਤੇ ॥

ਕਈ ਕੋਟਿ ਆਤਮ ਧਿਆਨੁ ਧਾਰਹਿ ॥

ਕਈ ਕੋਟਿ ਕਬਿ ਕਾਬਿ ਬੀਚਾਰਹਿ ॥

ਕਈ ਕੋਟਿ ਨਵਤਨ ਨਾਮ ਧਿਆਵਹਿ ॥

ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥

੧॥

ਕਈ ਕੋਟਿ ਭਏ ਅਭਿਮਾਨੀ ॥

ਕਈ ਕੋਟਿ ਅੰਧ ਅਗਿਆਨੀ ॥

ਕਈ ਕੋਟਿ ਕਿਰਪਨ ਕਠੋਰ ॥

ਕਈ ਕੋਟਿ ਅਭਿਗ ਆਤਮ ਨਿਕੋਰ ॥

ਕਈ ਕੋਟਿ ਪਰ ਦਰਬ ਕਉ ਹਿਰਹਿ ॥

ਕਈ ਕੋਟਿ ਪਰ ਦੂਖਨਾ ਕਰਹਿ ॥

ਕਈ ਕੋਟਿ ਮਾਇਆ ਸ੍ਰਮ ਮਾਹਿ ॥

ਕਈ ਕੋਟਿ ਪਰਦੇਸ ਭ੍ਰਮਾਹਿ ॥

ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥

ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥

੨॥

ਕਈ ਕੋਟਿ ਸਿਧ ਜਤੀ ਜੋਗੀ ॥

ਕਈ ਕੋਟਿ ਰਾਜੇ ਰਸ ਭੋਗੀ ॥

ਕਈ ਕੋਟਿ ਪੰਖੀ ਸਰਪ ਉਪਾਏ ॥

ਕਈ ਕੋਟਿ ਪਾਥਰ ਬਿਰਖ ਨਿਪਜਾਏ ॥

ਕਈ ਕੋਟਿ ਪਵਣ ਪਾਣੀ ਬੈਸੰਤਰ ॥

ਕਈ ਕੋਟਿ ਦੇਸ ਭੂ ਮੰਡਲ ॥

ਕਈ ਕੋਟਿ ਸਸੀਅਰ ਸੂਰ ਨਖ੍ਯਤ੍ਰ ॥

SikhiAt.Net
275 ×