Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
282
Pavan Ang 282 of 1430

ਆਪੇ ਆਪਿ ਸਗਲ ਮਹਿ ਆਪਿ ॥

ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥

ਅਬਿਨਾਸੀ ਨਾਹੀ ਕਿਛੁ ਖੰਡ ॥

ਧਾਰਣ ਧਾਰਿ ਰਹਿਓ ਬ੍ਰਹਮੰਡ ॥

ਅਲਖ ਅਭੇਵ ਪੁਰਖ ਪਰਤਾਪ ॥

ਆਪਿ ਜਪਾਏ ਤ ਨਾਨਕ ਜਾਪ ॥

੬॥

ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥

ਸਗਲ ਸੰਸਾਰੁ ਉਧਰੈ ਤਿਨ ਮੰਤ ॥

ਪ੍ਰਭ ਕੇ ਸੇਵਕ ਸਗਲ ਉਧਾਰਨ ॥

ਪ੍ਰਭ ਕੇ ਸੇਵਕ ਦੂਖ ਬਿਸਾਰਨ ॥

ਆਪੇ ਮੇਲਿ ਲਏ ਕਿਰਪਾਲ ॥

ਗੁਰ ਕਾ ਸਬਦੁ ਜਪਿ ਭਏ ਨਿਹਾਲ ॥

ਉਨ ਕੀ ਸੇਵਾ ਸੋਈ ਲਾਗੈ ॥

ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥

ਨਾਮੁ ਜਪਤ ਪਾਵਹਿ ਬਿਸ੍ਰਾਮੁ ॥

ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥

੭॥

ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥

ਸਦਾ ਸਦਾ ਬਸੈ ਹਰਿ ਸੰਗਿ ॥

ਸਹਜ ਸੁਭਾਇ ਹੋਵੈ ਸੋ ਹੋਇ ॥

ਕਰਣੈਹਾਰੁ ਪਛਾਣੈ ਸੋਇ ॥

ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥

ਜੈਸਾ ਸਾ ਤੈਸਾ ਦ੍ਰਿਸਟਾਨਾ ॥

ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥

ਓਇ ਸੁਖ ਨਿਧਾਨ ਉਨਹੂ ਬਨਿ ਆਏ ॥

ਆਪਸ ਕਉ ਆਪਿ ਦੀਨੋ ਮਾਨੁ ॥

ਨਾਨਕ ਪ੍ਰਭ ਜਨੁ ਏਕੋ ਜਾਨੁ ॥

੮॥

੧੪॥

ਸਲੋਕੁ ॥

ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥

ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥

੧॥

ਅਸਟਪਦੀ ॥

ਟੂਟੀ ਗਾਢਨਹਾਰ ਗੋੁਪਾਲ ॥

ਸਰਬ ਜੀਆ ਆਪੇ ਪ੍ਰਤਿਪਾਲ ॥

ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥

ਤਿਸ ਤੇ ਬਿਰਥਾ ਕੋਈ ਨਾਹਿ ॥

ਰੇ ਮਨ ਮੇਰੇ ਸਦਾ ਹਰਿ ਜਾਪਿ ॥

ਅਬਿਨਾਸੀ ਪ੍ਰਭੁ ਆਪੇ ਆਪਿ ॥

ਆਪਨ ਕੀਆ ਕਛੂ ਨ ਹੋਇ ॥

ਜੇ ਸਉ ਪ੍ਰਾਨੀ ਲੋਚੈ ਕੋਇ ॥

ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥

ਗਤਿ ਨਾਨਕ ਜਪਿ ਏਕ ਹਰਿ ਨਾਮ ॥

੧॥

ਰੂਪਵੰਤੁ ਹੋਇ ਨਾਹੀ ਮੋਹੈ ॥

ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥

ਧਨਵੰਤਾ ਹੋਇ ਕਿਆ ਕੋ ਗਰਬੈ ॥

ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥

ਅਤਿ ਸੂਰਾ ਜੇ ਕੋਊ ਕਹਾਵੈ ॥

ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥

ਜੇ ਕੋ ਹੋਇ ਬਹੈ ਦਾਤਾਰੁ ॥

ਤਿਸੁ ਦੇਨਹਾਰੁ ਜਾਨੈ ਗਾਵਾਰੁ ॥

ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥

ਨਾਨਕ ਸੋ ਜਨੁ ਸਦਾ ਅਰੋਗੁ ॥

੨॥

ਜਿਉ ਮੰਦਰ ਕਉ ਥਾਮੈ ਥੰਮਨੁ ॥

ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥

ਜਿਉ ਪਾਖਾਣੁ ਨਾਵ ਚੜਿ ਤਰੈ ॥

ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥

ਜਿਉ ਅੰਧਕਾਰ ਦੀਪਕ ਪਰਗਾਸੁ ॥

ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥

ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥

ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥

ਤਿਨ ਸੰਤਨ ਕੀ ਬਾਛਉ ਧੂਰਿ ॥

ਨਾਨਕ ਕੀ ਹਰਿ ਲੋਚਾ ਪੂਰਿ ॥

੩॥

ਮਨ ਮੂਰਖ ਕਾਹੇ ਬਿਲਲਾਈਐ ॥

SikhiAt.Net
282 ×