Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
285
Pavan Ang 285 of 1430

ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥

ਅਵਰ ਨ ਬੂਝਿ ਕਰਤ ਬੀਚਾਰੁ ॥

ਕਰਤੇ ਕੀ ਮਿਤਿ ਨ ਜਾਨੈ ਕੀਆ ॥

ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥

੭॥

ਬਿਸਮਨ ਬਿਸਮ ਭਏ ਬਿਸਮਾਦ ॥

ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥

ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥

ਗੁਰ ਕੈ ਬਚਨਿ ਪਦਾਰਥ ਲਹੇ ॥

ਓਇ ਦਾਤੇ ਦੁਖ ਕਾਟਨਹਾਰ ॥

ਜਾ ਕੈ ਸੰਗਿ ਤਰੈ ਸੰਸਾਰ ॥

ਜਨ ਕਾ ਸੇਵਕੁ ਸੋ ਵਡਭਾਗੀ ॥

ਜਨ ਕੈ ਸੰਗਿ ਏਕ ਲਿਵ ਲਾਗੀ ॥

ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥

ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥

੮॥

੧੬॥

ਸਲੋਕੁ ॥

ਆਦਿ ਸਚੁ ਜੁਗਾਦਿ ਸਚੁ ॥

ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥

੧॥

ਅਸਟਪਦੀ ॥

ਚਰਨ ਸਤਿ ਸਤਿ ਪਰਸਨਹਾਰ ॥

ਪੂਜਾ ਸਤਿ ਸਤਿ ਸੇਵਦਾਰ ॥

ਦਰਸਨੁ ਸਤਿ ਸਤਿ ਪੇਖਨਹਾਰ ॥

ਨਾਮੁ ਸਤਿ ਸਤਿ ਧਿਆਵਨਹਾਰ ॥

ਆਪਿ ਸਤਿ ਸਤਿ ਸਭ ਧਾਰੀ ॥

ਆਪੇ ਗੁਣ ਆਪੇ ਗੁਣਕਾਰੀ ॥

ਸਬਦੁ ਸਤਿ ਸਤਿ ਪ੍ਰਭੁ ਬਕਤਾ ॥

ਸੁਰਤਿ ਸਤਿ ਸਤਿ ਜਸੁ ਸੁਨਤਾ ॥

ਬੁਝਨਹਾਰ ਕਉ ਸਤਿ ਸਭ ਹੋਇ ॥

ਨਾਨਕ ਸਤਿ ਸਤਿ ਪ੍ਰਭੁ ਸੋਇ ॥

੧॥

ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥

ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥

ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥

ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥

ਭੈ ਤੇ ਨਿਰਭਉ ਹੋਇ ਬਸਾਨਾ ॥

ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥

ਬਸਤੁ ਮਾਹਿ ਲੇ ਬਸਤੁ ਗਡਾਈ ॥

ਤਾ ਕਉ ਭਿੰਨ ਨ ਕਹਨਾ ਜਾਈ ॥

ਬੂਝੈ ਬੂਝਨਹਾਰੁ ਬਿਬੇਕ ॥

ਨਾਰਾਇਨ ਮਿਲੇ ਨਾਨਕ ਏਕ ॥

੨॥

ਠਾਕੁਰ ਕਾ ਸੇਵਕੁ ਆਗਿਆਕਾਰੀ ॥

ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥

ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥

ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥

ਠਾਕੁਰ ਕਉ ਸੇਵਕੁ ਜਾਨੈ ਸੰਗਿ ॥

ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥

ਸੇਵਕ ਕਉ ਪ੍ਰਭ ਪਾਲਨਹਾਰਾ ॥

ਸੇਵਕ ਕੀ ਰਾਖੈ ਨਿਰੰਕਾਰਾ ॥

ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥

ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥

੩॥

ਅਪੁਨੇ ਜਨ ਕਾ ਪਰਦਾ ਢਾਕੈ ॥

ਅਪਨੇ ਸੇਵਕ ਕੀ ਸਰਪਰ ਰਾਖੈ ॥

ਅਪਨੇ ਦਾਸ ਕਉ ਦੇਇ ਵਡਾਈ ॥

ਅਪਨੇ ਸੇਵਕ ਕਉ ਨਾਮੁ ਜਪਾਈ ॥

ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥

ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥

ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥

ਪ੍ਰਭ ਕੇ ਸੇਵਕ ਊਚ ਤੇ ਊਚੇ ॥

ਜੋ ਪ੍ਰਭਿ ਅਪਨੀ ਸੇਵਾ ਲਾਇਆ ॥

ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥

੪॥

ਨੀਕੀ ਕੀਰੀ ਮਹਿ ਕਲ ਰਾਖੈ ॥

ਭਸਮ ਕਰੈ ਲਸਕਰ ਕੋਟਿ ਲਾਖੈ ॥

ਜਿਸ ਕਾ ਸਾਸੁ ਨ ਕਾਢਤ ਆਪਿ ॥

SikhiAt.Net
285 ×