Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
296
Pavan Ang 296 of 1430

ਗਿਆਨੁ ਸ੍ਰੇਸਟ ਊਤਮ ਇਸਨਾਨੁ ॥

ਚਾਰਿ ਪਦਾਰਥ ਕਮਲ ਪ੍ਰਗਾਸ ॥

ਸਭ ਕੈ ਮਧਿ ਸਗਲ ਤੇ ਉਦਾਸ ॥

ਸੁੰਦਰੁ ਚਤੁਰੁ ਤਤ ਕਾ ਬੇਤਾ ॥

ਸਮਦਰਸੀ ਏਕ ਦ੍ਰਿਸਟੇਤਾ ॥

ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥

ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥

੬॥

ਇਹੁ ਨਿਧਾਨੁ ਜਪੈ ਮਨਿ ਕੋਇ ॥

ਸਭ ਜੁਗ ਮਹਿ ਤਾ ਕੀ ਗਤਿ ਹੋਇ ॥

ਗੁਣ ਗੋਬਿੰਦ ਨਾਮ ਧੁਨਿ ਬਾਣੀ ॥

ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥

ਸਗਲ ਮਤਾਂਤ ਕੇਵਲ ਹਰਿ ਨਾਮ ॥

ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥

ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥

ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥

ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥

ਸਾਧ ਸਰਣਿ ਨਾਨਕ ਤੇ ਆਏ ॥

੭॥

ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥

ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥

ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥

ਦੁਲਭ ਦੇਹ ਤਤਕਾਲ ਉਧਾਰੈ ॥

ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥

ਏਕੁ ਨਾਮੁ ਮਨ ਮਾਹਿ ਸਮਾਨੀ ॥

ਦੂਖ ਰੋਗ ਬਿਨਸੇ ਭੈ ਭਰਮ ॥

ਸਾਧ ਨਾਮ ਨਿਰਮਲ ਤਾ ਕੇ ਕਰਮ ॥

ਸਭ ਤੇ ਊਚ ਤਾ ਕੀ ਸੋਭਾ ਬਨੀ ॥

ਨਾਨਕ ਇਹ ਗੁਣਿ ਨਾਮੁ ਸੁਖਮਨੀ ॥

੮॥

੨੪॥

ਥਿਤੀ ਗਉੜੀ ਮਹਲਾ ੫ ॥

ਸਲੋਕੁ ॥

ੴ ਸਤਿਗੁਰ ਪ੍ਰਸਾਦਿ ॥

ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥

ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥

੧॥

ਪਉੜੀ ॥

ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥

ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥

ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥

ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥

ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥

ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥

ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥

ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥

੧॥

ਗੋਬਿੰਦ ਜਸੁ ਗਾਈਐ ਹਰਿ ਨੀਤ ॥

ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥

੧॥

ਰਹਾਉ ॥

ਸਲੋਕੁ ॥

ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥

ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਮਿਟਾਇ ॥

੨॥

ਪਉੜੀ ॥

ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥

ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥

ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥

ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥

SikhiAt.Net
296 ×