Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
299
Pavan Ang 299 of 1430

ਹਸਤ ਚਰਨ ਸੰਤ ਟਹਲ ਕਮਾਈਐ ॥

ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ ॥

੧੦॥

ਸਲੋਕੁ ॥

ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥

ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥

੧੧॥

ਪਉੜੀ ॥

ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥

ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥

ਮਨਿ ਸੰਤੋਖੁ ਸਰਬ ਜੀਅ ਦਇਆ ॥

ਇਨ ਬਿਧਿ ਬਰਤੁ ਸੰਪੂਰਨ ਭਇਆ ॥

ਧਾਵਤ ਮਨੁ ਰਾਖੈ ਇਕ ਠਾਇ ॥

ਮਨੁ ਤਨੁ ਸੁਧੁ ਜਪਤ ਹਰਿ ਨਾਇ ॥

ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥

ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥

੧੧॥

ਸਲੋਕੁ ॥

ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥

ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ ॥

੧੨॥

ਪਉੜੀ ॥

ਦੁਆਦਸੀ ਦਾਨੁ ਨਾਮੁ ਇਸਨਾਨੁ ॥

ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥

ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ ॥

ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥

ਕੋਮਲ ਬਾਣੀ ਸਭ ਕਉ ਸੰਤੋਖੈ ॥

ਪੰਚ ਭੂ ਆਤਮਾ ਹਰਿ ਨਾਮ ਰਸਿ ਪੋਖੈ ॥

ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥

ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥

੧੨॥

ਸਲੋਕੁ ॥

ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥

ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਨਾਮ ॥

੧੩॥

ਪਉੜੀ ॥

ਤ੍ਰਉਦਸੀ ਤੀਨਿ ਤਾਪ ਸੰਸਾਰ ॥

ਆਵਤ ਜਾਤ ਨਰਕ ਅਵਤਾਰ ॥

ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥

ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥

ਹਰਖ ਸੋਗ ਕਾ ਦੇਹ ਕਰਿ ਬਾਧਿਓ ॥

ਦੀਰਘ ਰੋਗੁ ਮਾਇਆ ਆਸਾਧਿਓ ॥

ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥

ਨੈਨੀ ਨੀਦ ਸੁਪਨ ਬਰੜਾਇਓ ॥

ਹਰਿ ਬਿਸਰਤ ਹੋਵਤ ਏਹ ਹਾਲ ॥

ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥

੧੩॥

ਸਲੋਕੁ ॥

ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮ ॥

ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ ॥

੧੪॥

ਪਉੜੀ ॥

ਚਉਦਹਿ ਚਾਰਿ ਕੁੰਟ ਪ੍ਰਭ ਆਪ ॥

ਸਗਲ ਭਵਨ ਪੂਰਨ ਪਰਤਾਪ ॥

ਦਸੇ ਦਿਸਾ ਰਵਿਆ ਪ੍ਰਭੁ ਏਕੁ ॥

ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥

ਜਲ ਥਲ ਬਨ ਪਰਬਤ ਪਾਤਾਲ ॥

ਪਰਮੇਸ੍ਵਰ ਤਹ ਬਸਹਿ ਦਇਆਲ ॥

ਸੂਖਮ ਅਸਥੂਲ ਸਗਲ ਭਗਵਾਨ ॥

ਨਾਨਕ ਗੁਰਮੁਖਿ ਬ੍ਰਹਮੁ ਪਛਾਨ ॥

੧੪॥

ਸਲੋਕੁ ॥

ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥

ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥

੧੫॥

ਪਉੜੀ ॥

ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥

SikhiAt.Net
299 ×