Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
29
Pavan Ang 29 of 1430

ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥

ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥

੪॥

੬॥

੩੯॥

ਸਿਰੀਰਾਗੁ ਮਹਲਾ ੩ ॥

ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥

ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥

ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥

੧॥

ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥

ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥

੧॥

ਰਹਾਉ ॥

ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥

ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥

ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥

੨॥

ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥

ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥

ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥

੩॥

ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥

ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥

ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥

੪॥

੭॥

੪੦॥

ਸ੍ਰੀਰਾਗੁ ਮਹਲਾ ੩ ॥

ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥

ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥

ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥

੧॥

ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥

ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥

੧॥

ਰਹਾਉ ॥

ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥

ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥

ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥

੨॥

ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥

ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥

ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥

੩॥

ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥

ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥

ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥

੪॥

੮॥

੪੧॥

ਸਿਰੀਰਾਗੁ ਮਹਲਾ ੩ ॥

ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥

ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥

ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥

੧॥

ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥

SikhiAt.Net
29 ×