Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
300
Pavan Ang 300 of 1430

ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥

ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥

ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥

ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥

ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥

ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥

ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥

੧੫॥

ਸਲੋਕੁ ॥

ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥

ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥

੧੬॥

ਪਉੜੀ ॥

ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥

ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥

ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥

ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥

ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥

ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥

ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥

ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥

੧੬॥

ਸਲੋਕੁ ॥

ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥

ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥

੧੭॥

ਪਉੜੀ ॥

ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥

ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥

ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥

ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥

ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥

ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥

ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥

ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥

੧੭॥

ਗਉੜੀ ਕੀ ਵਾਰ ਮਹਲਾ ੪ ॥

ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੪ ॥

ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥

ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ ॥

ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥

ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥

੧॥

ਮਃ ੪ ॥

ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥

ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥

ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥

SikhiAt.Net
300 ×