Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
301
Pavan Ang 301 of 1430

ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥

ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥

੨॥

ਪਉੜੀ ॥

ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥

ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥

ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥

ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥

ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥

੧॥

ਸਲੋਕ ਮਃ ੪ ॥

ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥

ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥

ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥

ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥

੧॥

ਮਃ ੪ ॥

ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥

ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ ਸਭਿ ਦੁਖ ਪਰਹਰੀ ॥

੨॥

ਪਉੜੀ ॥

ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥

ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥

ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥

ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥

ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥

੨॥

ਸਲੋਕ ਮਃ ੪ ॥

ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥

ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਨਾ ॥

੧॥

ਮਃ ੪ ॥

ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥

ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥

੨॥

ਪਉੜੀ ॥

ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥

ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥

ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥

ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥

ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥

੩॥

ਸਲੋਕ ਮਃ ੪ ॥

ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥

ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥

੧॥

ਮਃ ੪ ॥

ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥

ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥

੨॥

ਪਉੜੀ ॥

ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥

ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥

ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥

ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥

SikhiAt.Net
301 ×