ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
302
ਪਾਵਨ ਅੰਗ 302 / 1430

ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥

੪॥

ਸਲੋਕ ਮਃ ੪ ॥

ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥

ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥

੧॥

ਮਃ ੪ ॥

ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥

ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥

ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥

ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥

ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥

ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥

੨॥

ਪਉੜੀ ॥

ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥

ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥

ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥

ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥

ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥

੫॥

ਸਲੋਕ ਮਃ ੪ ॥

ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥

ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥

ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥

ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥

ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥

ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥

ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥

੧॥

ਮਃ ੪ ॥

ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥

ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥

ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥

ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥

੨॥

ਪਉੜੀ ॥

ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥

ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥

ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥

ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥

ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥

੬॥

ਸਲੋਕ ਮਃ ੪ ॥

ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥

ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥

ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥

ਇਕਨ੍ਹਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥

SikhiAt.Net
302 ×