ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
303
ਪਾਵਨ ਅੰਗ 303 / 1430

ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥

ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥

ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥

੧॥

ਮਃ ੪ ॥

ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥

ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥

ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥

ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥

ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥

ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥

ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥

ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥

੨॥

ਪਉੜੀ ॥

ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥

ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥

ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥

ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥

ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥

੭॥

ਸਲੋਕ ਮਃ ੪ ॥

ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥

ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥

ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥

ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥

ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥

ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥

ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥

ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥

ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥

੧॥

ਮਃ ੪ ॥

ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥

ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥

ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥

ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥

ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥

SikhiAt.Net
303 ×