ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
309
ਪਾਵਨ ਅੰਗ 309 / 1430

ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥

ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥

ਧੁਰਿ ਕਰਤੈ ਆਪਿ ਲਿਖਿ ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ ॥

ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥

ਨਾਵੈ ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥

੨॥

ਮਃ ੪ ॥

ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥

ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥

ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥

ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥

ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥

੩॥

ਪਉੜੀ ॥

ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥

ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥

ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥

ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥

ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥

੧੫॥

ਸਲੋਕ ਮਃ ੪ ॥

ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥

ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥

ਕੂਕ ਪੁਕਾਰ ਕੋ ਨ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ ॥

ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥

ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥

ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ ॥

ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥

ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥

ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥

ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥

੧॥

ਮਃ ੪ ॥

ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥

ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥

੨॥

ਪਉੜੀ ॥

ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥

ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥

ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥

ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥

SikhiAt.Net
309 ×