ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
310
ਪਾਵਨ ਅੰਗ 310 / 1430

ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥

੧੬॥

ਸਲੋਕ ਮਃ ੪ ॥

ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥

ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥

ਜਿਨ ਨਿਰਭਉ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥

ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥

ਤੇ ਹਰਿ ਦਰਗਹਿ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥

ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥

ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥

੧॥

ਮਃ ੪ ॥

ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥

ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥

ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥

ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥

ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥

੨॥

ਪਉੜੀ ॥

ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥

ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥

ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥

ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥

੧੭॥

ਸਲੋਕ ਮਃ ੪ ॥

ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥

ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥

ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥

ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥

ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥

੧॥

ਮਃ ੪ ॥

ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥

ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਚੜੈ ਸਵਾਈ ॥

ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥

ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਤਿਨਿ ਸਭ ਆਣਿ ਨਿਵਾਈ ॥

ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥

ਹਰਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥

ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥

੨॥

ਪਉੜੀ ॥

ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥

ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈ ॥

SikhiAt.Net
310 ×