Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
312
Pavan Ang 312 of 1430

ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥

ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥

ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥

੨॥

ਮਹਲਾ ੩ ॥

ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥

ਸਤਿਗੁਰੁ ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ ॥

ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥

੩॥

ਪਉੜੀ ॥

ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥

ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥

ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥

ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥

ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥

੨੦॥

ਸਲੋਕ ਮਃ ੪ ॥

ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥

ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ ॥

ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥

ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥

ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥

ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ ॥

ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ ॥

ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥

੧॥

ਮਃ ੪ ॥

ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥

ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥

ਸਤਿਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥

ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥

ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ ॥

ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥

੨॥

ਪਉੜੀ ॥

ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥

ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥

ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥

ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥

ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥

੨੧॥

ਸਲੋਕੁ ਮਃ ੪ ॥

ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ ਪਰਵਾਣੁ ॥

SikhiAt.Net
312 ×