Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
313
Pavan Ang 313 of 1430

ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥

ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥

ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥

ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥

ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥

੧॥

ਮਃ ੪ ॥

ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥

ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥

ਧੰਨੁ ਧੰਨੁ ਸੇ ਸਾਹ ਹੈ ਜਿ ਨਾਮਿ ਕਰਹਿ ਵਾਪਾਰੁ ॥

ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥

ਜਨ ਨਾਨਕ ਜਿਨ ਕਉ ਕ੍ਰਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥

੨॥

ਪਉੜੀ ॥

ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥

ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥

ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥

ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥

ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥

੨੨॥

ਸਲੋਕ ਮਃ ੪ ॥

ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥

ਬਿਨੁ ਗੁਰ ਮਨੂਆ ਨਾ ਟਿਕੈ ਫਿਰਿ ਫਿਰਿ ਜੂਨੀ ਪਾਇ ॥

ਹਰਿ ਪ੍ਰਭੁ ਆਪਿ ਦਇਆਲ ਹੋਹਿ ਤਾਂ ਸਤਿਗੁਰੁ ਮਿਲਿਆ ਆਇ ॥

ਜਨ ਨਾਨਕ ਨਾਮੁ ਸਲਾਹਿ ਤੂ ਜਨਮ ਮਰਣ ਦੁਖੁ ਜਾਇ ॥

੧॥

ਮਃ ੪ ॥

ਗੁਰੁ ਸਾਲਾਹੀ ਆਪਣਾ ਬਹੁ ਬਿਧਿ ਰੰਗਿ ਸੁਭਾਇ ॥

ਸਤਿਗੁਰ ਸੇਤੀ ਮਨੁ ਰਤਾ ਰਖਿਆ ਬਣਤ ਬਣਾਇ ॥

ਜਿਹਵਾ ਸਾਲਾਹਿ ਨ ਰਜਈ ਹਰਿ ਪ੍ਰੀਤਮ ਚਿਤੁ ਲਾਇ ॥

ਨਾਨਕ ਨਾਵੈ ਕੀ ਮਨਿ ਭੁਖ ਹੈ ਮਨੁ ਤ੍ਰਿਪਤੈ ਹਰਿ ਰਸੁ ਖਾਇ ॥

੨॥

ਪਉੜੀ ॥

ਸਚੁ ਸਚਾ ਕੁਦਰਤਿ ਜਾਣੀਐ ਦਿਨੁ ਰਾਤੀ ਜਿਨਿ ਬਣਾਈਆ ॥

ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥

ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥

ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥

ਸਚੁ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥

੨੩॥

ਸਲੋਕ ਮਃ ੪ ॥

ਮੈ ਮਨੁ ਤਨੁ ਖੋਜਿ ਖੋਜੇਦਿਆ ਸੋ ਪ੍ਰਭੁ ਲਧਾ ਲੋੜਿ ॥

ਵਿਸਟੁ ਗੁਰੂ ਮੈ ਪਾਇਆ ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥

੧॥

ਮਃ ੩ ॥

ਮਾਇਆਧਾਰੀ ਅਤਿ ਅੰਨਾ ਬੋਲਾ ॥

ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥

ਗੁਰਮੁਖਿ ਜਾਪੈ ਸਬਦਿ ਲਿਵ ਲਾਇ ॥

ਹਰਿ ਨਾਮੁ ਸੁਣਿ ਮੰਨੇ ਹਰਿ ਨਾਮਿ ਸਮਾਇ ॥

ਜੋ ਤਿਸੁ ਭਾਵੈ ਸੁ ਕਰੇ ਕਰਾਇਆ ॥

ਨਾਨਕ ਵਜਦਾ ਜੰਤੁ ਵਜਾਇਆ ॥

੨॥

SikhiAt.Net
313 ×