Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
315
Pavan Ang 315 of 1430

ਸਲੋਕ ਮਃ ੫ ॥

ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥

ਸੰਤ ਸਹਾਈ ਨਾਨਕਾ ਵਰਤੈ ਸਭ ਜਾਹਰੁ ॥

੧॥

ਮਃ ੫ ॥

ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥

ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ ॥

੨॥

ਪਉੜੀ ੫ ॥

ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥

ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥

ਸੰਨ੍ਹੀ ਦੇਨ੍ਹਿ ਵਿਖੰਮ ਥਾਇ ਮਿਠਾ ਮਦੁ ਮਾਣੀ ॥

ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥

ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥

੨੭॥

ਸਲੋਕ ਮਃ ੫ ॥

ਸੇਵਕ ਸਚੇ ਸਾਹ ਕੇ ਸੇਈ ਪਰਵਾਣੁ ॥

ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਣ ॥

੧॥

ਮਃ ੫ ॥

ਜੋ ਧੁਰਿ ਲਿਖਿਆ ਲੇਖੁ ਪ੍ਰਭ ਮੇਟਣਾ ਨ ਜਾਇ ॥

ਰਾਮ ਨਾਮੁ ਧਨੁ ਵਖਰੋ ਨਾਨਕ ਸਦਾ ਧਿਆਇ ॥

੨॥

ਪਉੜੀ ੫ ॥

ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥

ਕਰਦਾ ਪਾਪ ਅਮਿਤਿਆ ਨਿਤ ਵਿਸੋ ਚਖੈ ॥

ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥

ਸਚੈ ਸਾਹਿਬ ਮਾਰਿਆ ਕਉਣੁ ਤਿਸ ਨੋ ਰਖੈ ॥

ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥

੨੮॥

ਸਲੋਕ ਮਃ ੫ ॥

ਨਰਕ ਘੋਰ ਬਹੁ ਦੁਖ ਘਣੇ ਅਕਿਰਤਘਣਾ ਕਾ ਥਾਨੁ ॥

ਤਿਨਿ ਪ੍ਰਭਿ ਮਾਰੇ ਨਾਨਕਾ ਹੋਇ ਹੋਇ ਮੁਏ ਹਰਾਮੁ ॥

੧॥

ਮਃ ੫ ॥

ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥

ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥

੨॥

ਪਉੜੀ ੫ ॥

ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥

ਸਭਿ ਅੰਦੇਸੇ ਮਿਟਿ ਗਏ ਜਮ ਕਾ ਭਉ ਛੁਟੁ ॥

ਕਾਮ ਕ੍ਰੋਧ ਬੁਰਿਆਈਆਂ ਸੰਗਿ ਸਾਧੂ ਤੁਟੁ ॥

ਵਿਣੁ ਸਚੇ ਦੂਜਾ ਸੇਵਦੇ ਹੁਇ ਮਰਸਨਿ ਬੁਟੁ ॥

ਨਾਨਕ ਕਉ ਗੁਰਿ ਬਖਸਿਆ ਨਾਮੈ ਸੰਗਿ ਜੁਟੁ ॥

੨੯॥

ਸਲੋਕ ਮਃ ੪ ॥

ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥

ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥

ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥

ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥

ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥

ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥

ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥

ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥

ਅੰਦਰਿ ਬਹੈ ਤਪਾ ਪਾਪ ਕਮਾਏ ॥

SikhiAt.Net
315 ×