ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
317
ਪਾਵਨ ਅੰਗ 317 / 1430

ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥

ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥

ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥

ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥

੩੧॥

ਸਲੋਕ ਮਃ ੫ ॥

ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥

ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥

੧॥

ਮਃ ੫ ॥

ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥

ਨਾਨਕੁ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥

੨॥

ਪਉੜੀ ॥

ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥

ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥

ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥

ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥

ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥

ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥

ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥

ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥

੩੨॥

ਸਲੋਕ ਮਃ ੩ ॥

ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥

ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥

ਪਵਿਤੁ ਪਾਵਨੁ ਪਰਮ ਬੀਚਾਰੀ ॥

ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥

ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥

ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥

ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥

ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥

੧॥

ਮਃ ੪ ॥

ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥

ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥

ਸਤਿਗੁਰ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥

ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥

ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥

ਜਿ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥

ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥

ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥

੨॥

ਪਉੜੀ ॥

ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥

ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥

ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥

ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥

ਜਿਉ ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥

੩੩॥

੧॥

ਸੁਧੁ ॥

SikhiAt.Net
317 ×