ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
321
ਪਾਵਨ ਅੰਗ 321 / 1430

ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥

੨॥

ਪਉੜੀ ॥

ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥

ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥

ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥

ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥

ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥

੧੨॥

ਸਲੋਕ ਮਃ ੫ ॥

ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥

ਨਾਨਕ ਨਾਮਿ ਸਲਾਹਿਐ ਮਨੁ ਤਨੁ ਸੀਤਲੁ ਹੋਇ ॥

੧॥

ਮਃ ੫ ॥

ਲਾਲਚਿ ਅਟਿਆ ਨਿਤ ਫਿਰੈ ਸੁਆਰਥੁ ਕਰੇ ਨ ਕੋਇ ॥

ਜਿਸੁ ਗੁਰੁ ਭੇਟੈ ਨਾਨਕਾ ਤਿਸੁ ਮਨਿ ਵਸਿਆ ਸੋਇ ॥

੨॥

ਪਉੜੀ ॥

ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥

ਸਾਦੁ ਆਇਆ ਤਿਨ ਹਰਿ ਜਨਾਂ ਚਖਿ ਸਾਧੀ ਡਿਠਾ ॥

ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥

ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ ॥

ਹਰਿ ਨਾਨਕੁ ਮੰਗੈ ਜੋੜਿ ਕਰ ਪ੍ਰਭੁ ਦੇਵੈ ਤੁਠਾ ॥

੧੩॥

ਸਲੋਕ ਮਃ ੫ ॥

ਜਾਚੜੀ ਸਾ ਸਾਰੁ ਜੋ ਜਾਚੰਦੀ ਹੇਕੜੋ ॥

ਗਾਲ੍ਹੀ ਬਿਆ ਵਿਕਾਰ ਨਾਨਕ ਧਣੀ ਵਿਹੂਣੀਆ ॥

੧॥

ਮਃ ੫ ॥

ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ ॥

ਜੋੜਣਹਾਰਾ ਸੰਤੁ ਨਾਨਕ ਪਾਧਰੁ ਪਧਰੋ ॥

੨॥

ਪਉੜੀ ॥

ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥

ਕਿਲਵਿਖ ਸਭਿ ਬਿਨਾਸੁ ਹੋਨਿ ਸਿਮਰਤ ਗੋਵਿੰਦੁ ॥

ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥

ਮਾਇਆ ਸੁਆਦ ਸਭਿ ਫਿਕਿਆ ਹਰਿ ਮਨਿ ਭਾਵੰਦੁ ॥

ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥

੧੪॥

ਸਲੋਕ ਮਃ ੫ ॥

ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥

ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥

੧॥

ਮਃ ੫ ॥

ਮੰਗਣਾ ਤ ਸਚੁ ਇਕੁ ਜਿਸੁ ਤੁਸਿ ਦੇਵੈ ਆਪਿ ॥

ਜਿਤੁ ਖਾਧੈ ਮਨੁ ਤ੍ਰਿਪਤੀਐ ਨਾਨਕ ਸਾਹਿਬ ਦਾਤਿ ॥

੨॥

ਪਉੜੀ ॥

ਲਾਹਾ ਜਗ ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥

ਦੁਤੀਆ ਭਾਉ ਨ ਜਾਣਨੀ ਸਚੇ ਦੀ ਆਸ ॥

ਨਿਹਚਲੁ ਏਕੁ ਸਰੇਵਿਆ ਹੋਰੁ ਸਭ ਵਿਣਾਸੁ ॥

ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥

ਕੰਠਿ ਲਾਇ ਜਨ ਰਖਿਆ ਨਾਨਕ ਬਲਿ ਜਾਸੁ ॥

੧੫॥

ਸਲੋਕ ਮਃ ੫ ॥

ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥

ਅੰਨੁ ਧੰਨੁ ਬਹੁਤੁ ਉਪਜਿਆ ਪ੍ਰਿਥਮੀ ਰਜੀ ਤਿਪਤਿ ਅਘਾਇ ॥

ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥

ਪੂਰਬਿ ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥

ਪਰਮੇਸਰਿ ਜੀਵਾਲਿਆ ਨਾਨਕ ਤਿਸੈ ਧਿਆਇ ॥

੧॥

ਮਃ ੫ ॥

SikhiAt.Net
321 ×