Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
322
Pavan Ang 322 of 1430

ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥

ਦੂਜੀ ਨਾਹੀ ਜਾਇ ਕਿਨਿ ਬਿਧਿ ਧੀਰੀਐ ॥

ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥

ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ ॥

ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ ॥

ਜਿਸੁ ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ ॥

ਰੰਗਿ ਰਤੇ ਨਿਰਬਾਣੁ ਸਚਾ ਗਾਵਹੀ ॥

ਨਾਨਕ ਸਰਣਿ ਦੁਆਰਿ ਜੇ ਤੁਧੁ ਭਾਵਹੀ ॥

੨॥

ਪਉੜੀ ॥

ਜੰਮਣੁ ਮਰਣੁ ਨ ਤਿਨ੍ਹ ਕਉ ਜੋ ਹਰਿ ਲੜਿ ਲਾਗੇ ॥

ਜੀਵਤ ਸੇ ਪਰਵਾਣੁ ਹੋਏ ਹਰਿ ਕੀਰਤਨਿ ਜਾਗੇ ॥

ਸਾਧਸੰਗੁ ਜਿਨ ਪਾਇਆ ਸੇਈ ਵਡਭਾਗੇ ॥

ਨਾਇ ਵਿਸਰਿਐ ਧ੍ਰਿਗੁ ਜੀਵਣਾ ਤੂਟੇ ਕਚ ਧਾਗੇ ॥

ਨਾਨਕ ਧੂੜਿ ਪੁਨੀਤ ਸਾਧ ਲਖ ਕੋਟਿ ਪਿਰਾਗੇ ॥

੧੬॥

ਸਲੋਕੁ ਮਃ ੫ ॥

ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ ॥

ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ ॥

੧॥

ਮਃ ੫ ॥

ਫਿਰਦੀ ਫਿਰਦੀ ਦਹ ਦਿਸਾ ਜਲ ਪਰਬਤ ਬਨਰਾਇ ॥

ਜਿਥੈ ਡਿਠਾ ਮਿਰਤਕੋ ਇਲ ਬਹਿਠੀ ਆਇ ॥

੨॥

ਪਉੜੀ ॥

ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥

ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥

ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥

ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥

ਪਤਿਤ ਪੁਨੀਤ ਕਰਤਾ ਪੁਰਖੁ ਨਾਨਕ ਸੁਣਾਵਉ ॥

੧੭॥

ਸਲੋਕ ਦੋਹਾ ਮਃ ੫ ॥

ਏਕੁ ਜਿ ਸਾਜਨੁ ਮੈ ਕੀਆ ਸਰਬ ਕਲਾ ਸਮਰਥੁ ॥

ਜੀਉ ਹਮਾਰਾ ਖੰਨੀਐ ਹਰਿ ਮਨ ਤਨ ਸੰਦੜੀ ਵਥੁ ॥

੧॥

ਮਃ ੫ ॥

ਜੇ ਕਰੁ ਗਹਹਿ ਪਿਆਰੜੇ ਤੁਧੁ ਨ ਛੋਡਾ ਮੂਲਿ ॥

ਹਰਿ ਛੋਡਨਿ ਸੇ ਦੁਰਜਨਾ ਪੜਹਿ ਦੋਜਕ ਕੈ ਸੂਲਿ ॥

੨॥

ਪਉੜੀ ॥

ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥

ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥

ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ ॥

ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥

ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥

੧੮॥

ਸਲੋਕ ਡਖਣਾ ਮਃ ੫ ॥

ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥

ਜਿਥਹੁ ਵੰਞੈ ਜਾਇ ਤਿਥਾਊ ਮਉਜੂਦੁ ਸੋਇ ॥

੧॥

ਮਃ ੫ ॥

ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥

ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਓਡਾਰੀ ॥

੨॥

ਪਉੜੀ ॥

ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥

ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥

ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥

ਸੰਸਾਰ ਸਾਗਰ ਤੇ ਉਧਰੇ ਬਿਖਿਆ ਗੜੁ ਜਿਤਾ ॥

SikhiAt.Net
322 ×