ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥
੧੯॥
ਸਲੋਕ ਮਃ ੫ ॥
ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥
ਨਾਨਕ ਸੇਈ ਤੰਨ ਫੁਟੰਨਿ ਜਿਨਾ ਸਾਂਈ ਵਿਸਰੈ ॥
੧॥
ਮਃ ੫ ॥
ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥
ਸਭੇ ਸਿਖ ਉਬਾਰਿਅਨੁ ਪ੍ਰਭਿ ਕਾਜ ਸਵਾਰੇ ॥
ਨਿੰਦਕ ਪਕੜਿ ਪਛਾੜਿਅਨੁ ਝੂਠੇ ਦਰਬਾਰੇ ॥
ਨਾਨਕ ਕਾ ਪ੍ਰਭੁ ਵਡਾ ਹੈ ਆਪਿ ਸਾਜਿ ਸਵਾਰੇ ॥
੨॥
ਪਉੜੀ ॥
ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥
ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥
ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥
ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥
ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥
੨੦॥
ਸਲੋਕ ਮਃ ੫ ॥
ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥
ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥
੧॥
ਮਃ ੫ ॥
ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥
ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥
੨॥
ਪਉੜੀ ॥
ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥
ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥
ਰਾਜ ਮਿਲਖ ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥
ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥
ਨਾਨਕ ਮਨਿ ਤਨਿ ਚਾਉ ਏਹੁ ਨਿਤ ਪ੍ਰਭ ਕਉ ਲੋੜੇ ॥
੨੧॥
੧॥
ਸੁਧੁ ਕੀਚੇ ਰਾਗੁ ਗਉੜੀ ਭਗਤਾਂ ਕੀ ਬਾਣੀ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ ੧੪ ॥
ਅਬ ਮੋਹਿ ਜਲਤ ਰਾਮ ਜਲੁ ਪਾਇਆ ॥
ਰਾਮ ਉਦਕਿ ਤਨੁ ਜਲਤ ਬੁਝਾਇਆ ॥
੧॥
ਰਹਾਉ ॥
ਮਨੁ ਮਾਰਣ ਕਾਰਣਿ ਬਨ ਜਾਈਐ ॥
ਸੋ ਜਲੁ ਬਿਨੁ ਭਗਵੰਤ ਨ ਪਾਈਐ ॥
੧॥
ਜਿਹ ਪਾਵਕ ਸੁਰਿ ਨਰ ਹੈ ਜਾਰੇ ॥
ਰਾਮ ਉਦਕਿ ਜਨ ਜਲਤ ਉਬਾਰੇ ॥
੨॥
ਭਵ ਸਾਗਰ ਸੁਖ ਸਾਗਰ ਮਾਹੀ ॥
ਪੀਵਿ ਰਹੇ ਜਲ ਨਿਖੁਟਤ ਨਾਹੀ ॥
੩॥
ਕਹਿ ਕਬੀਰ ਭਜੁ ਸਾਰਿੰਗਪਾਨੀ ॥
ਰਾਮ ਉਦਕਿ ਮੇਰੀ ਤਿਖਾ ਬੁਝਾਨੀ ॥
੪॥
੧॥
ਗਉੜੀ ਕਬੀਰ ਜੀ ॥
ਮਾਧਉ ਜਲ ਕੀ ਪਿਆਸ ਨ ਜਾਇ ॥
ਜਲ ਮਹਿ ਅਗਨਿ ਉਠੀ ਅਧਿਕਾਇ ॥
੧॥
ਰਹਾਉ ॥
ਤੂੰ ਜਲਨਿਧਿ ਹਉ ਜਲ ਕਾ ਮੀਨੁ ॥
ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥
੧॥
ਤੂੰ ਪਿੰਜਰੁ ਹਉ ਸੂਅਟਾ ਤੋਰ ॥
ਜਮੁ ਮੰਜਾਰੁ ਕਹਾ ਕਰੈ ਮੋਰ ॥
੨॥
ਤੂੰ ਤਰਵਰੁ ਹਉ ਪੰਖੀ ਆਹਿ ॥
ਮੰਦਭਾਗੀ ਤੇਰੋ ਦਰਸਨੁ ਨਾਹਿ ॥
੩॥