Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
325
Pavan Ang 325 of 1430

ਗਉੜੀ ਕਬੀਰ ਜੀ ॥

ਅੰਧਕਾਰ ਸੁਖਿ ਕਬਹਿ ਨ ਸੋਈ ਹੈ ॥

ਰਾਜਾ ਰੰਕੁ ਦੋਊ ਮਿਲਿ ਰੋਈ ਹੈ ॥

੧॥

ਜਉ ਪੈ ਰਸਨਾ ਰਾਮੁ ਨ ਕਹਿਬੋ ॥

ਉਪਜਤ ਬਿਨਸਤ ਰੋਵਤ ਰਹਿਬੋ ॥

੧॥

ਰਹਾਉ ॥

ਜਸ ਦੇਖੀਐ ਤਰਵਰ ਕੀ ਛਾਇਆ ॥

ਪ੍ਰਾਨ ਗਏ ਕਹੁ ਕਾ ਕੀ ਮਾਇਆ ॥

੨॥

ਜਸ ਜੰਤੀ ਮਹਿ ਜੀਉ ਸਮਾਨਾ ॥

ਮੂਏ ਮਰਮੁ ਕੋ ਕਾ ਕਰ ਜਾਨਾ ॥

੩॥

ਹੰਸਾ ਸਰਵਰੁ ਕਾਲੁ ਸਰੀਰ ॥

ਰਾਮ ਰਸਾਇਨ ਪੀਉ ਰੇ ਕਬੀਰ ॥

੪॥

੮॥

ਗਉੜੀ ਕਬੀਰ ਜੀ ॥

ਜੋਤਿ ਕੀ ਜਾਤਿ ਜਾਤਿ ਕੀ ਜੋਤੀ ॥

ਤਿਤੁ ਲਾਗੇ ਕੰਚੂਆ ਫਲ ਮੋਤੀ ॥

੧॥

ਕਵਨੁ ਸੁ ਘਰੁ ਜੋ ਨਿਰਭਉ ਕਹੀਐ ॥

ਭਉ ਭਜਿ ਜਾਇ ਅਭੈ ਹੋਇ ਰਹੀਐ ॥

੧॥

ਰਹਾਉ ॥

ਤਟਿ ਤੀਰਥਿ ਨਹੀ ਮਨੁ ਪਤੀਆਇ ॥

ਚਾਰ ਅਚਾਰ ਰਹੇ ਉਰਝਾਇ ॥

੨॥

ਪਾਪ ਪੁੰਨ ਦੁਇ ਏਕ ਸਮਾਨ ॥

ਨਿਜ ਘਰਿ ਪਾਰਸੁ ਤਜਹੁ ਗੁਨ ਆਨ ॥

੩॥

ਕਬੀਰ ਨਿਰਗੁਣ ਨਾਮ ਨ ਰੋਸੁ ॥

ਇਸੁ ਪਰਚਾਇ ਪਰਚਿ ਰਹੁ ਏਸੁ ॥

੪॥

੯॥

ਗਉੜੀ ਕਬੀਰ ਜੀ ॥

ਜੋ ਜਨ ਪਰਮਿਤਿ ਪਰਮਨੁ ਜਾਨਾ ॥

ਬਾਤਨ ਹੀ ਬੈਕੁੰਠ ਸਮਾਨਾ ॥

੧॥

ਨਾ ਜਾਨਾ ਬੈਕੁੰਠ ਕਹਾ ਹੀ ॥

ਜਾਨੁ ਜਾਨੁ ਸਭਿ ਕਹਹਿ ਤਹਾ ਹੀ ॥

੧॥

ਰਹਾਉ ॥

ਕਹਨ ਕਹਾਵਨ ਨਹ ਪਤੀਅਈ ਹੈ ॥

ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥

੨॥

ਜਬ ਲਗੁ ਮਨਿ ਬੈਕੁੰਠ ਕੀ ਆਸ ॥

ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥

੩॥

ਕਹੁ ਕਬੀਰ ਇਹ ਕਹੀਐ ਕਾਹਿ ॥

ਸਾਧਸੰਗਤਿ ਬੈਕੁੰਠੈ ਆਹਿ ॥

੪॥

੧੦॥

ਗਉੜੀ ਕਬੀਰ ਜੀ ॥

ਉਪਜੈ ਨਿਪਜੈ ਨਿਪਜਿ ਸਮਾਈ ॥

ਨੈਨਹ ਦੇਖਤ ਇਹੁ ਜਗੁ ਜਾਈ ॥

੧॥

ਲਾਜ ਨ ਮਰਹੁ ਕਹਹੁ ਘਰੁ ਮੇਰਾ ॥

ਅੰਤ ਕੀ ਬਾਰ ਨਹੀ ਕਛੁ ਤੇਰਾ ॥

੧॥

ਰਹਾਉ ॥

ਅਨਿਕ ਜਤਨ ਕਰਿ ਕਾਇਆ ਪਾਲੀ ॥

ਮਰਤੀ ਬਾਰ ਅਗਨਿ ਸੰਗਿ ਜਾਲੀ ॥

੨॥

ਚੋਆ ਚੰਦਨੁ ਮਰਦਨ ਅੰਗਾ ॥

ਸੋ ਤਨੁ ਜਲੈ ਕਾਠ ਕੈ ਸੰਗਾ ॥

੩॥

ਕਹੁ ਕਬੀਰ ਸੁਨਹੁ ਰੇ ਗੁਨੀਆ ॥

ਬਿਨਸੈਗੋ ਰੂਪੁ ਦੇਖੈ ਸਭ ਦੁਨੀਆ ॥

੪॥

੧੧॥

ਗਉੜੀ ਕਬੀਰ ਜੀ ॥

ਅਵਰ ਮੂਏ ਕਿਆ ਸੋਗੁ ਕਰੀਜੈ ॥

ਤਉ ਕੀਜੈ ਜਉ ਆਪਨ ਜੀਜੈ ॥

੧॥

ਮੈ ਨ ਮਰਉ ਮਰਿਬੋ ਸੰਸਾਰਾ ॥

ਅਬ ਮੋਹਿ ਮਿਲਿਓ ਹੈ ਜੀਆਵਨਹਾਰਾ ॥

੧॥

ਰਹਾਉ ॥

ਇਆ ਦੇਹੀ ਪਰਮਲ ਮਹਕੰਦਾ ॥

ਤਾ ਸੁਖ ਬਿਸਰੇ ਪਰਮਾਨੰਦਾ ॥

੨॥

ਕੂਅਟਾ ਏਕੁ ਪੰਚ ਪਨਿਹਾਰੀ ॥

ਟੂਟੀ ਲਾਜੁ ਭਰੈ ਮਤਿ ਹਾਰੀ ॥

੩॥

ਕਹੁ ਕਬੀਰ ਇਕ ਬੁਧਿ ਬੀਚਾਰੀ ॥

ਨਾ ਓਹੁ ਕੂਅਟਾ ਨਾ ਪਨਿਹਾਰੀ ॥

੪॥

੧੨॥

ਗਉੜੀ ਕਬੀਰ ਜੀ ॥

ਅਸਥਾਵਰ ਜੰਗਮ ਕੀਟ ਪਤੰਗਾ ॥

ਅਨਿਕ ਜਨਮ ਕੀਏ ਬਹੁ ਰੰਗਾ ॥

੧॥

SikhiAt.Net
325 ×