Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
326
Pavan Ang 326 of 1430

ਐਸੇ ਘਰ ਹਮ ਬਹੁਤੁ ਬਸਾਏ ॥

ਜਬ ਹਮ ਰਾਮ ਗਰਭ ਹੋਇ ਆਏ ॥

੧॥

ਰਹਾਉ ॥

ਜੋਗੀ ਜਤੀ ਤਪੀ ਬ੍ਰਹਮਚਾਰੀ ॥

ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥

੨॥

ਸਾਕਤ ਮਰਹਿ ਸੰਤ ਸਭਿ ਜੀਵਹਿ ॥

ਰਾਮ ਰਸਾਇਨੁ ਰਸਨਾ ਪੀਵਹਿ ॥

੩॥

ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥

ਹਾਰਿ ਪਰੇ ਅਬ ਪੂਰਾ ਦੀਜੈ ॥

੪॥

੧੩॥

ਗਉੜੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ ੫ ॥

ਐਸੋ ਅਚਰਜੁ ਦੇਖਿਓ ਕਬੀਰ ॥

ਦਧਿ ਕੈ ਭੋਲੈ ਬਿਰੋਲੈ ਨੀਰੁ ॥

੧॥

ਰਹਾਉ ॥

ਹਰੀ ਅੰਗੂਰੀ ਗਦਹਾ ਚਰੈ ॥

ਨਿਤ ਉਠਿ ਹਾਸੈ ਹੀਗੈ ਮਰੈ ॥

੧॥

ਮਾਤਾ ਭੈਸਾ ਅੰਮੁਹਾ ਜਾਇ ॥

ਕੁਦਿ ਕੁਦਿ ਚਰੈ ਰਸਾਤਲਿ ਪਾਇ ॥

੨॥

ਕਹੁ ਕਬੀਰ ਪਰਗਟੁ ਭਈ ਖੇਡ ॥

ਲੇਲੇ ਕਉ ਚੂਘੈ ਨਿਤ ਭੇਡ ॥

੩॥

ਰਾਮ ਰਮਤ ਮਤਿ ਪਰਗਟੀ ਆਈ ॥

ਕਹੁ ਕਬੀਰ ਗੁਰਿ ਸੋਝੀ ਪਾਈ ॥

੪॥

੧॥

੧੪॥

ਗਉੜੀ ਕਬੀਰ ਜੀ ਪੰਚਪਦੇ ॥

ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥

ਪੂਰਬ ਜਨਮ ਹਉ ਤਪ ਕਾ ਹੀਨਾ ॥

੧॥

ਅਬ ਕਹੁ ਰਾਮ ਕਵਨ ਗਤਿ ਮੋਰੀ ॥

ਤਜੀ ਲੇ ਬਨਾਰਸ ਮਤਿ ਭਈ ਥੋਰੀ ॥

੧॥

ਰਹਾਉ ॥

ਸਗਲ ਜਨਮੁ ਸਿਵ ਪੁਰੀ ਗਵਾਇਆ ॥

ਮਰਤੀ ਬਾਰ ਮਗਹਰਿ ਉਠਿ ਆਇਆ ॥

੨॥

ਬਹੁਤੁ ਬਰਸ ਤਪੁ ਕੀਆ ਕਾਸੀ ॥

ਮਰਨੁ ਭਇਆ ਮਗਹਰ ਕੀ ਬਾਸੀ ॥

੩॥

ਕਾਸੀ ਮਗਹਰ ਸਮ ਬੀਚਾਰੀ ॥

ਓਛੀ ਭਗਤਿ ਕੈਸੇ ਉਤਰਸਿ ਪਾਰੀ ॥

੪॥

ਕਹੁ ਗੁਰ ਗਜ ਸਿਵ ਸਭੁ ਕੋ ਜਾਨੈ ॥

ਮੁਆ ਕਬੀਰੁ ਰਮਤ ਸ੍ਰੀ ਰਾਮੈ ॥

੫॥

੧੫॥

ਗਉੜੀ ਕਬੀਰ ਜੀ ॥

ਚੋਆ ਚੰਦਨ ਮਰਦਨ ਅੰਗਾ ॥

ਸੋ ਤਨੁ ਜਲੈ ਕਾਠ ਕੈ ਸੰਗਾ ॥

੧॥

ਇਸੁ ਤਨ ਧਨ ਕੀ ਕਵਨ ਬਡਾਈ ॥

ਧਰਨਿ ਪਰੈ ਉਰਵਾਰਿ ਨ ਜਾਈ ॥

੧॥

ਰਹਾਉ ॥

ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥

ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥

੨॥

ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥

ਮਰਤੀ ਬਾਰ ਕਸਿ ਬਾਧਿਓ ਚੋਰ ॥

੩॥

ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥

ਰਾਮੈ ਰਾਮ ਰਮਤ ਸੁਖੁ ਪਾਵੈ ॥

੪॥

ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥

ਹਰਿ ਹਰਿ ਬਾਸੁ ਸੁਗੰਧ ਬਸਾਈ ॥

੫॥

ਕਹਤ ਕਬੀਰ ਚੇਤਿ ਰੇ ਅੰਧਾ ॥

ਸਤਿ ਰਾਮੁ ਝੂਠਾ ਸਭੁ ਧੰਧਾ ॥

੬॥

੧੬॥

ਗਉੜੀ ਕਬੀਰ ਜੀ ਤਿਪਦੇ ਚਾਰਤੁਕੇ ॥

ਜਮ ਤੇ ਉਲਟਿ ਭਏ ਹੈ ਰਾਮ ॥

ਦੁਖ ਬਿਨਸੇ ਸੁਖ ਕੀਓ ਬਿਸਰਾਮ ॥

ਬੈਰੀ ਉਲਟਿ ਭਏ ਹੈ ਮੀਤਾ ॥

ਸਾਕਤ ਉਲਟਿ ਸੁਜਨ ਭਏ ਚੀਤਾ ॥

੧॥

ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥

ਸਾਂਤਿ ਭਈ ਜਬ ਗੋਬਿਦੁ ਜਾਨਿਆ ॥

੧॥

ਰਹਾਉ ॥

SikhiAt.Net
326 ×