ਗਉੜੀ ਕਬੀਰ ਜੀ ॥
ਜਾ ਕੈ ਹਰਿ ਸਾ ਠਾਕੁਰੁ ਭਾਈ ॥
ਮੁਕਤਿ ਅਨੰਤ ਪੁਕਾਰਣਿ ਜਾਈ ॥
੧॥
ਅਬ ਕਹੁ ਰਾਮ ਭਰੋਸਾ ਤੋਰਾ ॥
ਤਬ ਕਾਹੂ ਕਾ ਕਵਨੁ ਨਿਹੋਰਾ ॥
੧॥
ਰਹਾਉ ॥
ਤੀਨਿ ਲੋਕ ਜਾ ਕੈ ਹਹਿ ਭਾਰ ॥
ਸੋ ਕਾਹੇ ਨ ਕਰੈ ਪ੍ਰਤਿਪਾਰ ॥
੨॥
ਕਹੁ ਕਬੀਰ ਇਕ ਬੁਧਿ ਬੀਚਾਰੀ ॥
ਕਿਆ ਬਸੁ ਜਉ ਬਿਖੁ ਦੇ ਮਹਤਾਰੀ ॥
੩॥
੨੨॥
ਗਉੜੀ ਕਬੀਰ ਜੀ ॥
ਬਿਨੁ ਸਤ ਸਤੀ ਹੋਇ ਕੈਸੇ ਨਾਰਿ ॥
ਪੰਡਿਤ ਦੇਖਹੁ ਰਿਦੈ ਬੀਚਾਰਿ ॥
੧॥
ਪ੍ਰੀਤਿ ਬਿਨਾ ਕੈਸੇ ਬਧੈ ਸਨੇਹੁ ॥
ਜਬ ਲਗੁ ਰਸੁ ਤਬ ਲਗੁ ਨਹੀ ਨੇਹੁ ॥
੧॥
ਰਹਾਉ ॥
ਸਾਹਨਿ ਸਤੁ ਕਰੈ ਜੀਅ ਅਪਨੈ ॥
ਸੋ ਰਮਯੇ ਕਉ ਮਿਲੈ ਨ ਸੁਪਨੈ ॥
੨॥
ਤਨੁ ਮਨੁ ਧਨੁ ਗ੍ਰਿਹੁ ਸਉਪਿ ਸਰੀਰੁ ॥
ਸੋਈ ਸੁਹਾਗਨਿ ਕਹੈ ਕਬੀਰੁ ॥
੩॥
੨੩॥
ਗਉੜੀ ਕਬੀਰ ਜੀ ॥
ਬਿਖਿਆ ਬਿਆਪਿਆ ਸਗਲ ਸੰਸਾਰੁ ॥
ਬਿਖਿਆ ਲੈ ਡੂਬੀ ਪਰਵਾਰੁ ॥
੧॥
ਰੇ ਨਰ ਨਾਵ ਚਉੜਿ ਕਤ ਬੋੜੀ ॥
ਹਰਿ ਸਿਉ ਤੋੜਿ ਬਿਖਿਆ ਸੰਗਿ ਜੋੜੀ ॥
੧॥
ਰਹਾਉ ॥
ਸੁਰਿ ਨਰ ਦਾਧੇ ਲਾਗੀ ਆਗਿ ॥
ਨਿਕਟਿ ਨੀਰੁ ਪਸੁ ਪੀਵਸਿ ਨ ਝਾਗਿ ॥
੨॥
ਚੇਤਤ ਚੇਤਤ ਨਿਕਸਿਓ ਨੀਰੁ ॥
ਸੋ ਜਲੁ ਨਿਰਮਲੁ ਕਥਤ ਕਬੀਰੁ ॥
੩॥
੨੪॥
ਗਉੜੀ ਕਬੀਰ ਜੀ ॥
ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥
ਬਿਧਵਾ ਕਸ ਨ ਭਈ ਮਹਤਾਰੀ ॥
੧॥
ਜਿਹ ਨਰ ਰਾਮ ਭਗਤਿ ਨਹਿ ਸਾਧੀ ॥
ਜਨਮਤ ਕਸ ਨ ਮੁਓ ਅਪਰਾਧੀ ॥
੧॥
ਰਹਾਉ ॥
ਮੁਚੁ ਮੁਚੁ ਗਰਭ ਗਏ ਕੀਨ ਬਚਿਆ ॥
ਬੁਡਭੁਜ ਰੂਪ ਜੀਵੇ ਜਗ ਮਝਿਆ ॥
੨॥
ਕਹੁ ਕਬੀਰ ਜੈਸੇ ਸੁੰਦਰ ਸਰੂਪ ॥
ਨਾਮ ਬਿਨਾ ਜੈਸੇ ਕੁਬਜ ਕੁਰੂਪ ॥
੩॥
੨੫॥
ਗਉੜੀ ਕਬੀਰ ਜੀ ॥
ਜੋ ਜਨ ਲੇਹਿ ਖਸਮ ਕਾ ਨਾਉ ॥
ਤਿਨ ਕੈ ਸਦ ਬਲਿਹਾਰੈ ਜਾਉ ॥
੧॥
ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥
ਸੋ ਭਾਈ ਮੇਰੈ ਮਨਿ ਭਾਵੈ ॥
੧॥
ਰਹਾਉ ॥
ਜਿਹ ਘਟ ਰਾਮੁ ਰਹਿਆ ਭਰਪੂਰਿ ॥
ਤਿਨ ਕੀ ਪਗ ਪੰਕਜ ਹਮ ਧੂਰਿ ॥
੨॥
ਜਾਤਿ ਜੁਲਾਹਾ ਮਤਿ ਕਾ ਧੀਰੁ ॥
ਸਹਜਿ ਸਹਜਿ ਗੁਣ ਰਮੈ ਕਬੀਰੁ ॥
੩॥
੨੬॥
ਗਉੜੀ ਕਬੀਰ ਜੀ ॥
ਗਗਨਿ ਰਸਾਲ ਚੁਐ ਮੇਰੀ ਭਾਠੀ ॥
ਸੰਚਿ ਮਹਾ ਰਸੁ ਤਨੁ ਭਇਆ ਕਾਠੀ ॥
੧॥
ਉਆ ਕਉ ਕਹੀਐ ਸਹਜ ਮਤਵਾਰਾ ॥
ਪੀਵਤ ਰਾਮ ਰਸੁ ਗਿਆਨ ਬੀਚਾਰਾ ॥
੧॥
ਰਹਾਉ ॥
ਸਹਜ ਕਲਾਲਨਿ ਜਉ ਮਿਲਿ ਆਈ ॥
ਆਨੰਦਿ ਮਾਤੇ ਅਨਦਿਨੁ ਜਾਈ ॥
੨॥
ਚੀਨਤ ਚੀਤੁ ਨਿਰੰਜਨ ਲਾਇਆ ॥
ਕਹੁ ਕਬੀਰ ਤੌ ਅਨਭਉ ਪਾਇਆ ॥
੩॥
੨੭॥
ਗਉੜੀ ਕਬੀਰ ਜੀ ॥
ਮਨ ਕਾ ਸੁਭਾਉ ਮਨਹਿ ਬਿਆਪੀ ॥