ਮਨਹਿ ਮਾਰਿ ਕਵਨ ਸਿਧਿ ਥਾਪੀ ॥
੧॥
ਕਵਨੁ ਸੁ ਮੁਨਿ ਜੋ ਮਨੁ ਮਾਰੈ ॥
ਮਨ ਕਉ ਮਾਰਿ ਕਹਹੁ ਕਿਸੁ ਤਾਰੈ ॥
੧॥
ਰਹਾਉ ॥
ਮਨ ਅੰਤਰਿ ਬੋਲੈ ਸਭੁ ਕੋਈ ॥
ਮਨ ਮਾਰੇ ਬਿਨੁ ਭਗਤਿ ਨ ਹੋਈ ॥
੨॥
ਕਹੁ ਕਬੀਰ ਜੋ ਜਾਨੈ ਭੇਉ ॥
ਮਨੁ ਮਧੁਸੂਦਨੁ ਤ੍ਰਿਭਵਣ ਦੇਉ ॥
੩॥
੨੮॥
ਗਉੜੀ ਕਬੀਰ ਜੀ ॥
ਓਇ ਜੁ ਦੀਸਹਿ ਅੰਬਰਿ ਤਾਰੇ ॥
ਕਿਨਿ ਓਇ ਚੀਤੇ ਚੀਤਨਹਾਰੇ ॥
੧॥
ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥
ਬੂਝੈ ਬੂਝਨਹਾਰੁ ਸਭਾਗਾ ॥
੧॥
ਰਹਾਉ ॥
ਸੂਰਜ ਚੰਦੁ ਕਰਹਿ ਉਜੀਆਰਾ ॥
ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥
੨॥
ਕਹੁ ਕਬੀਰ ਜਾਨੈਗਾ ਸੋਇ ॥
ਹਿਰਦੈ ਰਾਮੁ ਮੁਖਿ ਰਾਮੈ ਹੋਇ ॥
੩॥
੨੯॥
ਗਉੜੀ ਕਬੀਰ ਜੀ ॥
ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥
ਸਾਂਕਲ ਜੇਵਰੀ ਲੈ ਹੈ ਆਈ ॥
੧॥
ਆਪਨ ਨਗਰੁ ਆਪ ਤੇ ਬਾਧਿਆ ॥
ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥
੧॥
ਰਹਾਉ ॥
ਕਟੀ ਨ ਕਟੈ ਤੂਟਿ ਨਹ ਜਾਈ ॥
ਸਾ ਸਾਪਨਿ ਹੋਇ ਜਗ ਕਉ ਖਾਈ ॥
੨॥
ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥
ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥
੩॥
੩੦॥
ਗਉੜੀ ਕਬੀਰ ਜੀ ॥
ਦੇਇ ਮੁਹਾਰ ਲਗਾਮੁ ਪਹਿਰਾਵਉ ॥
ਸਗਲ ਤ ਜੀਨੁ ਗਗਨ ਦਉਰਾਵਉ ॥
੧॥
ਅਪਨੈ ਬੀਚਾਰਿ ਅਸਵਾਰੀ ਕੀਜੈ ॥
ਸਹਜ ਕੈ ਪਾਵੜੈ ਪਗੁ ਧਰਿ ਲੀਜੈ ॥
੧॥
ਰਹਾਉ ॥
ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ ॥
ਹਿਚਹਿ ਤ ਪ੍ਰੇਮ ਕੈ ਚਾਬੁਕ ਮਾਰਉ ॥
੨॥
ਕਹਤ ਕਬੀਰ ਭਲੇ ਅਸਵਾਰਾ ॥
ਬੇਦ ਕਤੇਬ ਤੇ ਰਹਹਿ ਨਿਰਾਰਾ ॥
੩॥
੩੧॥
ਗਉੜੀ ਕਬੀਰ ਜੀ ॥
ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥
ਤਿਹ ਮੁਖ ਦੇਖਤ ਲੂਕਟ ਲਾਏ ॥
੧॥
ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥
ਅਗਨਿ ਦਹੈ ਅਰੁ ਗਰਭ ਬਸੇਰਾ ॥
੧॥
ਰਹਾਉ ॥
ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥
ਕੋ ਜਾਰੇ ਕੋ ਗਡਿ ਲੇ ਮਾਟੀ ॥
੨॥
ਕਹੁ ਕਬੀਰ ਹਰਿ ਚਰਣ ਦਿਖਾਵਹੁ ॥
ਪਾਛੈ ਤੇ ਜਮੁ ਕਿਉ ਨ ਪਠਾਵਹੁ ॥
੩॥
੩੨॥
ਗਉੜੀ ਕਬੀਰ ਜੀ ॥
ਆਪੇ ਪਾਵਕੁ ਆਪੇ ਪਵਨਾ ॥
ਜਾਰੈ ਖਸਮੁ ਤ ਰਾਖੈ ਕਵਨਾ ॥
੧॥
ਰਾਮ ਜਪਤ ਤਨੁ ਜਰਿ ਕੀ ਨ ਜਾਇ ॥
ਰਾਮ ਨਾਮ ਚਿਤੁ ਰਹਿਆ ਸਮਾਇ ॥
੧॥
ਰਹਾਉ ॥
ਕਾ ਕੋ ਜਰੈ ਕਾਹਿ ਹੋਇ ਹਾਨਿ ॥
ਨਟ ਵਟ ਖੇਲੈ ਸਾਰਿਗਪਾਨਿ ॥
੨॥
ਕਹੁ ਕਬੀਰ ਅਖਰ ਦੁਇ ਭਾਖਿ ॥
ਹੋਇਗਾ ਖਸਮੁ ਤ ਲੇਇਗਾ ਰਾਖਿ ॥
੩॥
੩੩॥
ਗਉੜੀ ਕਬੀਰ ਜੀ ਦੁਪਦੇ ॥
ਨਾ ਮੈ ਜੋਗ ਧਿਆਨ ਚਿਤੁ ਲਾਇਆ ॥
ਬਿਨੁ ਬੈਰਾਗ ਨ ਛੂਟਸਿ ਮਾਇਆ ॥
੧॥
ਕੈਸੇ ਜੀਵਨੁ ਹੋਇ ਹਮਾਰਾ ॥