ਜਬ ਨ ਹੋਇ ਰਾਮ ਨਾਮ ਅਧਾਰਾ ॥
੧॥
ਰਹਾਉ ॥
ਕਹੁ ਕਬੀਰ ਖੋਜਉ ਅਸਮਾਨ ॥
ਰਾਮ ਸਮਾਨ ਨ ਦੇਖਉ ਆਨ ॥
੨॥
੩੪॥
ਗਉੜੀ ਕਬੀਰ ਜੀ ॥
ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥
ਸੋ ਸਿਰੁ ਚੁੰਚ ਸਵਾਰਹਿ ਕਾਗ ॥
੧॥
ਇਸੁ ਤਨ ਧਨ ਕੋ ਕਿਆ ਗਰਬਈਆ ॥
ਰਾਮ ਨਾਮੁ ਕਾਹੇ ਨ ਦ੍ਰਿੜ੍ਹੀਆ ॥
੧॥
ਰਹਾਉ ॥
ਕਹਤ ਕਬੀਰ ਸੁਨਹੁ ਮਨ ਮੇਰੇ ॥
ਇਹੀ ਹਵਾਲ ਹੋਹਿਗੇ ਤੇਰੇ ॥
੨॥
੩੫॥
ਗਉੜੀ ਗੁਆਰੇਰੀ ਕੇ ਪਦੇ ਪੈਤੀਸ ॥
ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਸੁਖੁ ਮਾਂਗਤ ਦੁਖੁ ਆਗੈ ਆਵੈ ॥
ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥
੧॥
ਬਿਖਿਆ ਅਜਹੁ ਸੁਰਤਿ ਸੁਖ ਆਸਾ ॥
ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥
੧॥
ਰਹਾਉ ॥
ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥
ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥
੨॥
ਸਨਕਾਦਿਕ ਨਾਰਦ ਮੁਨਿ ਸੇਖਾ ॥
ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥
੩॥
ਇਸੁ ਮਨ ਕਉ ਕੋਈ ਖੋਜਹੁ ਭਾਈ ॥
ਤਨ ਛੂਟੇ ਮਨੁ ਕਹਾ ਸਮਾਈ ॥
੪॥
ਗੁਰ ਪਰਸਾਦੀ ਜੈਦੇਉ ਨਾਮਾਂ ॥
ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ ॥
੫॥
ਇਸੁ ਮਨ ਕਉ ਨਹੀ ਆਵਨ ਜਾਨਾ ॥
ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥
੬॥
ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥
ਹੁਕਮੇ ਹੋਇਆ ਹੁਕਮੁ ਬੂਝਿ ਸਮਾਈ ॥
੭॥
ਇਸ ਮਨ ਕਾ ਕੋਈ ਜਾਨੈ ਭੇਉ ॥
ਇਹ ਮਨਿ ਲੀਣ ਭਏ ਸੁਖਦੇਉ ॥
੮॥
ਜੀਉ ਏਕੁ ਅਰੁ ਸਗਲ ਸਰੀਰਾ ॥
ਇਸੁ ਮਨ ਕਉ ਰਵਿ ਰਹੇ ਕਬੀਰਾ ॥
੯॥
੧॥
੩੬॥
ਗਉੜੀ ਗੁਆਰੇਰੀ ॥
ਅਹਿਨਿਸਿ ਏਕ ਨਾਮ ਜੋ ਜਾਗੇ ॥
ਕੇਤਕ ਸਿਧ ਭਏ ਲਿਵ ਲਾਗੇ ॥
੧॥
ਰਹਾਉ ॥
ਸਾਧਕ ਸਿਧ ਸਗਲ ਮੁਨਿ ਹਾਰੇ ॥
ਏਕ ਨਾਮ ਕਲਿਪ ਤਰ ਤਾਰੇ ॥
੧॥
ਜੋ ਹਰਿ ਹਰੇ ਸੁ ਹੋਹਿ ਨ ਆਨਾ ॥
ਕਹਿ ਕਬੀਰ ਰਾਮ ਨਾਮ ਪਛਾਨਾ ॥
੨॥
੩੭॥
ਗਉੜੀ ਭੀ ਸੋਰਠਿ ਭੀ ॥
ਰੇ ਜੀਅ ਨਿਲਜ ਲਾਜ ਤੋੁਹਿ ਨਾਹੀ ॥
ਹਰਿ ਤਜਿ ਕਤ ਕਾਹੂ ਕੇ ਜਾਂਹੀ ॥
੧॥
ਰਹਾਉ ॥
ਜਾ ਕੋ ਠਾਕੁਰੁ ਊਚਾ ਹੋਈ ॥
ਸੋ ਜਨੁ ਪਰ ਘਰ ਜਾਤ ਨ ਸੋਹੀ ॥
੧॥
ਸੋ ਸਾਹਿਬੁ ਰਹਿਆ ਭਰਪੂਰਿ ॥
ਸਦਾ ਸੰਗਿ ਨਾਹੀ ਹਰਿ ਦੂਰਿ ॥
੨॥
ਕਵਲਾ ਚਰਨ ਸਰਨ ਹੈ ਜਾ ਕੇ ॥
ਕਹੁ ਜਨ ਕਾ ਨਾਹੀ ਘਰ ਤਾ ਕੇ ॥
੩॥
ਸਭੁ ਕੋਊ ਕਹੈ ਜਾਸੁ ਕੀ ਬਾਤਾ ॥
ਸੋ ਸੰਮ੍ਰਥੁ ਨਿਜ ਪਤਿ ਹੈ ਦਾਤਾ ॥
੪॥
ਕਹੈ ਕਬੀਰੁ ਪੂਰਨ ਜਗ ਸੋਈ ॥
ਜਾ ਕੇ ਹਿਰਦੈ ਅਵਰੁ ਨ ਹੋਈ ॥
੫॥
੩੮॥