ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥
ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥
੨॥
੪੩॥
ਗਉੜੀ ਚੇਤੀ ੴ ਸਤਿਗੁਰ ਪ੍ਰਸਾਦਿ ॥
ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥
ਬਾਤਨ ਹੀ ਅਸਮਾਨੁ ਗਿਰਾਵਹਿ ॥
੧॥
ਐਸੇ ਲੋਗਨ ਸਿਉ ਕਿਆ ਕਹੀਐ ॥
ਜੋ ਪ੍ਰਭ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥
੧॥
ਰਹਾਉ ॥
ਆਪਿ ਨ ਦੇਹਿ ਚੁਰੂ ਭਰਿ ਪਾਨੀ ॥
ਤਿਹ ਨਿੰਦਹਿ ਜਿਹ ਗੰਗਾ ਆਨੀ ॥
੨॥
ਬੈਠਤ ਉਠਤ ਕੁਟਿਲਤਾ ਚਾਲਹਿ ॥
ਆਪੁ ਗਏ ਅਉਰਨ ਹੂ ਘਾਲਹਿ ॥
੩॥
ਛਾਡਿ ਕੁਚਰਚਾ ਆਨ ਨ ਜਾਨਹਿ ॥
ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥
੪॥
ਆਪੁ ਗਏ ਅਉਰਨ ਹੂ ਖੋਵਹਿ ॥
ਆਗਿ ਲਗਾਇ ਮੰਦਰ ਮੈ ਸੋਵਹਿ ॥
੫॥
ਅਵਰਨ ਹਸਤ ਆਪ ਹਹਿ ਕਾਂਨੇ ॥
ਤਿਨ ਕਉ ਦੇਖਿ ਕਬੀਰ ਲਜਾਨੇ ॥
੬॥
੧॥
੪੪॥
ਰਾਗੁ ਗਉੜੀ ਬੈਰਾਗਣਿ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥
ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥
ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥
੧॥
ਮੋ ਕਉ ਕੁਸਲੁ ਬਤਾਵਹੁ ਕੋਈ ॥
ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥
੧॥
ਰਹਾਉ ॥
ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥
ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥
੨॥
ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥
ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥
੩॥
ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥
ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥
੪॥
੧॥
੪੫॥
ਗਉੜੀ ॥
ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥
ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥
੧॥
ਮੇਰੇ ਰਾਮ ਐਸਾ ਖੀਰੁ ਬਿਲੋਈਐ ॥
ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥
੧॥
ਰਹਾਉ ॥
ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥
ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥
੨॥
ਤਿਨਿ ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥