Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
333
Pavan Ang 333 of 1430

ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥

੩॥

ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥

ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥

੪॥

੨॥

੪੬॥

ਗਉੜੀ ਬੈਰਾਗਣਿ ਤਿਪਦੇ ॥

ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥

ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥

੧॥

ਮੇਰੇ ਮਨ ਮਨ ਹੀ ਉਲਟਿ ਸਮਾਨਾ ॥

ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥

੧॥

ਰਹਾਉ ॥

ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥

ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥

੨॥

ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥

ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥

੩॥

੩॥

੪੭॥

ਗਉੜੀ ॥

ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥

ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥

੧॥

ਸਹਜ ਕੀ ਅਕਥ ਕਥਾ ਹੈ ਨਿਰਾਰੀ ॥

ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥

੧॥

ਰਹਾਉ ॥

ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥

ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥

੨॥

ਅਗਮ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥

ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥

੩॥

੪॥

੪੮॥

ਗਉੜੀ ॥

ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥

ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਹਿਓ ॥

੧॥

ਐਸਾ ਨਾਇਕੁ ਰਾਮੁ ਹਮਾਰਾ ॥

ਸਗਲ ਸੰਸਾਰੁ ਕੀਓ ਬਨਜਾਰਾ ॥

੧॥

ਰਹਾਉ ॥

ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥

ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ ॥

੨॥

ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥

ਘਾਟੀ ਚਢਤ ਬੈਲੁ ਇਕੁ ਥਾਕਾ ਚਲੋ ਗੋਨਿ ਛਿਟਕਾਈ ॥

੩॥

੫॥

੪੯॥

ਗਉੜੀ ਪੰਚਪਦਾ ॥

ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ ॥

ਅੰਧਾ ਲੋਕੁ ਨ ਜਾਣਈ ਮੂਰਖੁ ਏਆਣਾ ॥

੧॥

ਕਹੁ ਡਡੀਆ ਬਾਧੈ ਧਨ ਖੜੀ ॥

ਪਾਹੂ ਘਰਿ ਆਏ ਮੁਕਲਾਊ ਆਏ ॥

੧॥

ਰਹਾਉ ॥

ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥

ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥

੨॥

ਸਾਹਿਬੁ ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥

SikhiAt.Net
333 ×