ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥
੩॥
ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥
ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥
੪॥
ਭਈ ਨਿਰਾਸੀ ਉਠਿ ਚਲੀ ਚਿਤ ਬੰਧਿ ਨ ਧੀਰਾ ॥
ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥
੫॥
੬॥
੫੦॥
ਗਉੜੀ ॥
ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥
ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥
੧॥
ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥
ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥
੧॥
ਰਹਾਉ ॥
ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ ॥
ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥
੨॥
ਜਿਸਹਿ ਬੁਝਾਏ ਸੋਈ ਬੂਝੈ ਬਿਨੁ ਬੂਝੇ ਕਿਉ ਰਹੀਐ ॥
ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ ਲਹੀਐ ॥
੩॥
ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥
ਕਹੁ ਕਬੀਰ ਗੂੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥
੪॥
੭॥
੫੧॥
ਰਾਗੁ ਗਉੜੀ ਪੂਰਬੀ ਕਬੀਰ ਜੀ ॥
ੴ ਸਤਿਗੁਰ ਪ੍ਰਸਾਦਿ ॥
ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥
ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥
੧॥
ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥
ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥
੧॥
ਰਹਾਉ ॥
ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥
ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥
੨॥
ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥
ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥
੩॥
ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥
ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥
੪॥
੧॥
੫੨॥
ਗਉੜੀ ॥
ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥
ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥
੧॥
ਮੇਰੇ ਰਾਜਨ ਮੈ ਬੈਰਾਗੀ ਜੋਗੀ ॥
ਮਰਤ ਨ ਸੋਗ ਬਿਓਗੀ ॥
੧॥
ਰਹਾਉ ॥
ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥
ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥
੨॥
ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥