ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥
ਨਿਰਭੈ ਹੋਇ ਨ ਹਰਿ ਭਜੇ ਮਨ ਬਉਰਾ ਰੇ ਗਹਿਓ ਨ ਰਾਮ ਜਹਾਜੁ ॥
੧॥
ਰਹਾਉ ॥
ਮਰਕਟ ਮੁਸਟੀ ਅਨਾਜ ਕੀ ਮਨ ਬਉਰਾ ਰੇ ਲੀਨੀ ਹਾਥੁ ਪਸਾਰਿ ॥
ਛੂਟਨ ਕੋ ਸਹਸਾ ਪਰਿਆ ਮਨ ਬਉਰਾ ਰੇ ਨਾਚਿਓ ਘਰ ਘਰ ਬਾਰਿ ॥
੨॥
ਜਿਉ ਨਲਨੀ ਸੂਅਟਾ ਗਹਿਓ ਮਨ ਬਉਰਾ ਰੇ ਮਾਯਾ ਇਹੁ ਬਿਉਹਾਰੁ ॥
ਜੈਸਾ ਰੰਗੁ ਕਸੁੰਭ ਕਾ ਮਨ ਬਉਰਾ ਰੇ ਤਿਉ ਪਸਰਿਓ ਪਾਸਾਰੁ ॥
੩॥
ਨਾਵਨ ਕਉ ਤੀਰਥ ਘਨੇ ਮਨ ਬਉਰਾ ਰੇ ਪੂਜਨ ਕਉ ਬਹੁ ਦੇਵ ॥
ਕਹੁ ਕਬੀਰ ਛੂਟਨੁ ਨਹੀ ਮਨ ਬਉਰਾ ਰੇ ਛੂਟਨੁ ਹਰਿ ਕੀ ਸੇਵ ॥
੪॥
੧॥
੬॥
੫੭॥
ਗਉੜੀ ॥
ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ ਆਵੈ ॥
ਰਾਮ ਨਾਮ ਧਨੁ ਕਰਿ ਸੰਚਉਨੀ ਸੋ ਧਨੁ ਕਤ ਹੀ ਨ ਜਾਵੈ ॥
੧॥
ਹਮਰਾ ਧਨੁ ਮਾਧਉ ਗੋਬਿੰਦੁ ਧਰਣੀਧਰੁ ਇਹੈ ਸਾਰ ਧਨੁ ਕਹੀਐ ॥
ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥
੧॥
ਰਹਾਉ ॥
ਇਸੁ ਧਨ ਕਾਰਣਿ ਸਿਵ ਸਨਕਾਦਿਕ ਖੋਜਤ ਭਏ ਉਦਾਸੀ ॥
ਮਨਿ ਮੁਕੰਦੁ ਜਿਹਬਾ ਨਾਰਾਇਨੁ ਪਰੈ ਨ ਜਮ ਕੀ ਫਾਸੀ ॥
੨॥
ਨਿਜ ਧਨੁ ਗਿਆਨੁ ਭਗਤਿ ਗੁਰਿ ਦੀਨੀ ਤਾਸੁ ਸੁਮਤਿ ਮਨੁ ਲਾਗਾ ॥
ਜਲਤ ਅੰਭ ਥੰਭਿ ਮਨੁ ਧਾਵਤ ਭਰਮ ਬੰਧਨ ਭਉ ਭਾਗਾ ॥
੩॥
ਕਹੈ ਕਬੀਰੁ ਮਦਨ ਕੇ ਮਾਤੇ ਹਿਰਦੈ ਦੇਖੁ ਬੀਚਾਰੀ ॥
ਤੁਮ ਘਰਿ ਲਾਖ ਕੋਟਿ ਅਸ੍ਵ ਹਸਤੀ ਹਮ ਘਰਿ ਏਕੁ ਮੁਰਾਰੀ ॥
੪॥
੧॥
੭॥
੫੮॥
ਗਉੜੀ ॥
ਜਿਉ ਕਪਿ ਕੇ ਕਰ ਮੁਸਟਿ ਚਨਨ ਕੀ ਲੁਬਧਿ ਨ ਤਿਆਗੁ ਦਇਓ ॥
ਜੋ ਜੋ ਕਰਮ ਕੀਏ ਲਾਲਚ ਸਿਉ ਤੇ ਫਿਰਿ ਗਰਹਿ ਪਰਿਓ ॥
੧॥
ਭਗਤਿ ਬਿਨੁ ਬਿਰਥੇ ਜਨਮੁ ਗਇਓ ॥
ਸਾਧਸੰਗਤਿ ਭਗਵਾਨ ਭਜਨ ਬਿਨੁ ਕਹੀ ਨ ਸਚੁ ਰਹਿਓ ॥
੧॥
ਰਹਾਉ ॥
ਜਿਉ ਉਦਿਆਨ ਕੁਸਮ ਪਰਫੁਲਿਤ ਕਿਨਹਿ ਨ ਘ੍ਰਾਉ ਲਇਓ ॥
ਤੈਸੇ ਭ੍ਰਮਤ ਅਨੇਕ ਜੋਨਿ ਮਹਿ ਫਿਰਿ ਫਿਰਿ ਕਾਲ ਹਇਓ ॥
੨॥
ਇਆ ਧਨ ਜੋਬਨ ਅਰੁ ਸੁਤ ਦਾਰਾ ਪੇਖਨ ਕਉ ਜੁ ਦਇਓ ॥
ਤਿਨ ਹੀ ਮਾਹਿ ਅਟਕਿ ਜੋ ਉਰਝੇ ਇੰਦ੍ਰੀ ਪ੍ਰੇਰਿ ਲਇਓ ॥
੩॥
ਅਉਧ ਅਨਲ ਤਨੁ ਤਿਨ ਕੋ ਮੰਦਰੁ ਚਹੁ ਦਿਸ ਠਾਟੁ ਠਇਓ ॥
ਕਹਿ ਕਬੀਰ ਭੈ ਸਾਗਰ ਤਰਨ ਕਉ ਮੈ ਸਤਿਗੁਰ ਓਟ ਲਇਓ ॥
੪॥
੧॥
੮॥
੫੯॥
ਗਉੜੀ ॥
ਪਾਨੀ ਮੈਲਾ ਮਾਟੀ ਗੋਰੀ ॥
ਇਸ ਮਾਟੀ ਕੀ ਪੁਤਰੀ ਜੋਰੀ ॥
੧॥
ਮੈ ਨਾਹੀ ਕਛੁ ਆਹਿ ਨ ਮੋਰਾ ॥
ਤਨੁ ਧਨੁ ਸਭੁ ਰਸੁ ਗੋਬਿੰਦ ਤੋਰਾ ॥
੧॥
ਰਹਾਉ ॥
ਇਸ ਮਾਟੀ ਮਹਿ ਪਵਨੁ ਸਮਾਇਆ ॥