ਝੂਠਾ ਪਰਪੰਚੁ ਜੋਰਿ ਚਲਾਇਆ ॥
੨॥
ਕਿਨਹੂ ਲਾਖ ਪਾਂਚ ਕੀ ਜੋਰੀ ॥
ਅੰਤ ਕੀ ਬਾਰ ਗਗਰੀਆ ਫੋਰੀ ॥
੩॥
ਕਹਿ ਕਬੀਰ ਇਕ ਨੀਵ ਉਸਾਰੀ ॥
ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥
੪॥
੧॥
੯॥
੬੦॥
ਗਉੜੀ ॥
ਰਾਮ ਜਪਉ ਜੀਅ ਐਸੇ ਐਸੇ ॥
ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥
੧॥
ਦੀਨ ਦਇਆਲ ਭਰੋਸੇ ਤੇਰੇ ॥
ਸਭੁ ਪਰਵਾਰੁ ਚੜਾਇਆ ਬੇੜੇ ॥
੧॥
ਰਹਾਉ ॥
ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥
ਇਸ ਬੇੜੇ ਕਉ ਪਾਰਿ ਲਘਾਵੈ ॥
੨॥
ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥
ਚੂਕਿ ਗਈ ਫਿਰਿ ਆਵਨ ਜਾਨੀ ॥
੩॥
ਕਹੁ ਕਬੀਰ ਭਜੁ ਸਾਰਿਗਪਾਨੀ ॥
ਉਰਵਾਰਿ ਪਾਰਿ ਸਭ ਏਕੋ ਦਾਨੀ ॥
੪॥
੨॥
੧੦॥
੬੧॥
ਗਉੜੀ ੯ ॥
ਜੋਨਿ ਛਾਡਿ ਜਉ ਜਗ ਮਹਿ ਆਇਓ ॥
ਲਾਗਤ ਪਵਨ ਖਸਮੁ ਬਿਸਰਾਇਓ ॥
੧॥
ਜੀਅਰਾ ਹਰਿ ਕੇ ਗੁਨਾ ਗਾਉ ॥
੧॥
ਰਹਾਉ ॥
ਗਰਭ ਜੋਨਿ ਮਹਿ ਉਰਧ ਤਪੁ ਕਰਤਾ ॥
ਤਉ ਜਠਰ ਅਗਨਿ ਮਹਿ ਰਹਤਾ ॥
੨॥
ਲਖ ਚਉਰਾਸੀਹ ਜੋਨਿ ਭ੍ਰਮਿ ਆਇਓ ॥
ਅਬ ਕੇ ਛੁਟਕੇ ਠਉਰ ਨ ਠਾਇਓ ॥
੩॥
ਕਹੁ ਕਬੀਰ ਭਜੁ ਸਾਰਿਗਪਾਨੀ ॥
ਆਵਤ ਦੀਸੈ ਜਾਤ ਨ ਜਾਨੀ ॥
੪॥
੧॥
੧੧॥
੬੨॥
ਗਉੜੀ ਪੂਰਬੀ ॥
ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥
ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥
੧॥
ਰਮਈਆ ਗੁਨ ਗਾਈਐ ॥
ਜਾ ਤੇ ਪਾਈਐ ਪਰਮ ਨਿਧਾਨੁ ॥
੧॥
ਰਹਾਉ ॥
ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥
ਜਬ ਲਗੁ ਜੁਗਤਿ ਨ ਜਾਨੀਐ ਭਾਉ ਭਗਤਿ ਭਗਵਾਨ ॥
੨॥
ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥
ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥
੩॥
ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ ॥
ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥
੪॥
੧॥
੧੨॥
੬੩॥
ਗਉੜੀ ॥
ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥
ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥
੧॥
ਰਾਮ ਰਸੁ ਪੀਆ ਰੇ ॥
ਜਿਹ ਰਸ ਬਿਸਰਿ ਗਏ ਰਸ ਅਉਰ ॥
੧॥
ਰਹਾਉ ॥
ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥
ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥
੨॥
ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥
ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥
੩॥
੨॥
੧੩॥
੬੪॥
ਰਾਗੁ ਗਉੜੀ ॥
ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥