ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ ॥
ਕਬੀਰ ਕੋ ਸੁਆਮੀ ਐਸੋ ਠਾਕੁਰੁ ਜਾ ਕੈ ਮਾਈ ਨ ਬਾਪੋ ਰੇ ॥
੨॥
੧੯॥
੭੦॥
ਗਉੜੀ ॥
ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥
ਨਿੰਦਾ ਜਨ ਕਉ ਖਰੀ ਪਿਆਰੀ ॥
ਨਿੰਦਾ ਬਾਪੁ ਨਿੰਦਾ ਮਹਤਾਰੀ ॥
੧॥
ਰਹਾਉ ॥
ਨਿੰਦਾ ਹੋਇ ਤ ਬੈਕੁੰਠਿ ਜਾਈਐ ॥
ਨਾਮੁ ਪਦਾਰਥੁ ਮਨਹਿ ਬਸਾਈਐ ॥
ਰਿਦੈ ਸੁਧ ਜਉ ਨਿੰਦਾ ਹੋਇ ॥
ਹਮਰੇ ਕਪਰੇ ਨਿੰਦਕੁ ਧੋਇ ॥
੧॥
ਨਿੰਦਾ ਕਰੈ ਸੁ ਹਮਰਾ ਮੀਤੁ ॥
ਨਿੰਦਕ ਮਾਹਿ ਹਮਾਰਾ ਚੀਤੁ ॥
ਨਿੰਦਕੁ ਸੋ ਜੋ ਨਿੰਦਾ ਹੋਰੈ ॥
ਹਮਰਾ ਜੀਵਨੁ ਨਿੰਦਕੁ ਲੋਰੈ ॥
੨॥
ਨਿੰਦਾ ਹਮਰੀ ਪ੍ਰੇਮ ਪਿਆਰੁ ॥
ਨਿੰਦਾ ਹਮਰਾ ਕਰੈ ਉਧਾਰੁ ॥
ਜਨ ਕਬੀਰ ਕਉ ਨਿੰਦਾ ਸਾਰੁ ॥
ਨਿੰਦਕੁ ਡੂਬਾ ਹਮ ਉਤਰੇ ਪਾਰਿ ॥
੩॥
੨੦॥
੭੧॥
ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ ॥
੧॥
ਰਹਾਉ ॥
ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥
ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥
੧॥
ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥
ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ ॥
੨॥
੨੧॥
੭੨॥
ਗਉੜੀ ॥
ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ ॥
ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਨ ਲਾਈ ॥
੧॥
ਅਬ ਮਨ ਜਾਗਤ ਰਹੁ ਰੇ ਭਾਈ ॥
ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥
੧॥
ਰਹਾਉ ॥
ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ ਪਤੀਆਰਾ ॥
ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥
੨॥
ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਨ ਪਾਈ ॥
ਕਹਤੁ ਕਬੀਰ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥
੩॥
੨੨॥
੭੩॥
ਗਉੜੀ ॥
ਮਾਈ ਮੋਹਿ ਅਵਰੁ ਨ ਜਾਨਿਓ ਆਨਾਨਾਂ ॥
ਸਿਵ ਸਨਕਾਦਿ ਜਾਸੁ ਗੁਨ ਗਾਵਹਿ ਤਾਸੁ ਬਸਹਿ ਮੋਰੇ ਪ੍ਰਾਨਾਨਾਂ ॥
ਰਹਾਉ ॥
ਹਿਰਦੇ ਪ੍ਰਗਾਸੁ ਗਿਆਨ ਗੁਰ ਗੰਮਿਤ ਗਗਨ ਮੰਡਲ ਮਹਿ ਧਿਆਨਾਨਾਂ ॥
ਬਿਖੈ ਰੋਗ ਭੈ ਬੰਧਨ ਭਾਗੇ ਮਨ ਨਿਜ ਘਰਿ ਸੁਖੁ ਜਾਨਾਨਾ ॥
੧॥
ਏਕ ਸੁਮਤਿ ਰਤਿ ਜਾਨਿ ਮਾਨਿ ਪ੍ਰਭ ਦੂਸਰ ਮਨਹਿ ਨ ਆਨਾਨਾ ॥
ਚੰਦਨ ਬਾਸੁ ਭਏ ਮਨ ਬਾਸਨ ਤਿਆਗਿ ਘਟਿਓ ਅਭਿਮਾਨਾਨਾ ॥
੨॥
ਜੋ ਜਨ ਗਾਇ ਧਿਆਇ ਜਸੁ ਠਾਕੁਰ ਤਾਸੁ ਪ੍ਰਭੂ ਹੈ ਥਾਨਾਨਾਂ ॥
ਤਿਹ ਬਡ ਭਾਗ ਬਸਿਓ ਮਨਿ ਜਾ ਕੈ ਕਰਮ ਪ੍ਰਧਾਨ ਮਥਾਨਾਨਾ ॥
੩॥
ਕਾਟਿ ਸਕਤਿ ਸਿਵ ਸਹਜੁ ਪ੍ਰਗਾਸਿਓ ਏਕੈ ਏਕ ਸਮਾਨਾਨਾ ॥