Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
341
Pavan Ang 341 of 1430

ਝਝਾ ਉਰਝਿ ਸੁਰਝਿ ਨਹੀ ਜਾਨਾ ॥

ਰਹਿਓ ਝਝਕਿ ਨਾਹੀ ਪਰਵਾਨਾ ॥

ਕਤ ਝਖਿ ਝਖਿ ਅਉਰਨ ਸਮਝਾਵਾ ॥

ਝਗਰੁ ਕੀਏ ਝਗਰਉ ਹੀ ਪਾਵਾ ॥

੧੫॥

ਞੰਞਾ ਨਿਕਟਿ ਜੁ ਘਟ ਰਹਿਓ ਦੂਰਿ ਕਹਾ ਤਜਿ ਜਾਇ ॥

ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥

੧੬॥

ਟਟਾ ਬਿਕਟ ਘਾਟ ਘਟ ਮਾਹੀ ॥

ਖੋਲਿ ਕਪਾਟ ਮਹਲਿ ਕਿ ਨ ਜਾਹੀ ॥

ਦੇਖਿ ਅਟਲ ਟਲਿ ਕਤਹਿ ਨ ਜਾਵਾ ॥

ਰਹੈ ਲਪਟਿ ਘਟ ਪਰਚਉ ਪਾਵਾ ॥

੧੭॥

ਠਠਾ ਇਹੈ ਦੂਰਿ ਠਗ ਨੀਰਾ ॥

ਨੀਠਿ ਨੀਠਿ ਮਨੁ ਕੀਆ ਧੀਰਾ ॥

ਜਿਨਿ ਠਗਿ ਠਗਿਆ ਸਗਲ ਜਗੁ ਖਾਵਾ ॥

ਸੋ ਠਗੁ ਠਗਿਆ ਠਉਰ ਮਨੁ ਆਵਾ ॥

੧੮॥

ਡਡਾ ਡਰ ਉਪਜੇ ਡਰੁ ਜਾਈ ॥

ਤਾ ਡਰ ਮਹਿ ਡਰੁ ਰਹਿਆ ਸਮਾਈ ॥

ਜਉ ਡਰ ਡਰੈ ਤਾ ਫਿਰਿ ਡਰੁ ਲਾਗੈ ॥

ਨਿਡਰ ਹੂਆ ਡਰੁ ਉਰ ਹੋਇ ਭਾਗੈ ॥

੧੯॥

ਢਢਾ ਢਿਗ ਢੂਢਹਿ ਕਤ ਆਨਾ ॥

ਢੂਢਤ ਹੀ ਢਹਿ ਗਏ ਪਰਾਨਾ ॥

ਚੜਿ ਸੁਮੇਰਿ ਢੂਢਿ ਜਬ ਆਵਾ ॥

ਜਿਹ ਗੜੁ ਗੜਿਓ ਸੁ ਗੜ ਮਹਿ ਪਾਵਾ ॥

੨੦॥

ਣਾਣਾ ਰਣਿ ਰੂਤਉ ਨਰ ਨੇਹੀ ਕਰੈ ॥

ਨਾ ਨਿਵੈ ਨਾ ਫੁਨਿ ਸੰਚਰੈ ॥

ਧੰਨਿ ਜਨਮੁ ਤਾਹੀ ਕੋ ਗਣੈ ॥

ਮਾਰੈ ਏਕਹਿ ਤਜਿ ਜਾਇ ਘਣੈ ॥

੨੧॥

ਤਤਾ ਅਤਰ ਤਰਿਓ ਨਹ ਜਾਈ ॥

ਤਨ ਤ੍ਰਿਭਵਣ ਮਹਿ ਰਹਿਓ ਸਮਾਈ ॥

ਜਉ ਤ੍ਰਿਭਵਣ ਤਨ ਮਾਹਿ ਸਮਾਵਾ ॥

ਤਉ ਤਤਹਿ ਤਤ ਮਿਲਿਆ ਸਚੁ ਪਾਵਾ ॥

੨੨॥

ਥਥਾ ਅਥਾਹ ਥਾਹ ਨਹੀ ਪਾਵਾ ॥

ਓਹੁ ਅਥਾਹ ਇਹੁ ਥਿਰੁ ਨ ਰਹਾਵਾ ॥

ਥੋੜੈ ਥਲਿ ਥਾਨਕ ਆਰੰਭੈ ॥

ਬਿਨੁ ਹੀ ਥਾਭਹ ਮੰਦਿਰੁ ਥੰਭੈ ॥

੨੩॥

ਦਦਾ ਦੇਖਿ ਜੁ ਬਿਨਸਨਹਾਰਾ ॥

ਜਸ ਅਦੇਖਿ ਤਸ ਰਾਖਿ ਬਿਚਾਰਾ ॥

ਦਸਵੈ ਦੁਆਰਿ ਕੁੰਚੀ ਜਬ ਦੀਜੈ ॥

ਤਉ ਦਇਆਲ ਕੋ ਦਰਸਨੁ ਕੀਜੈ ॥

੨੪॥

ਧਧਾ ਅਰਧਹਿ ਉਰਧ ਨਿਬੇਰਾ ॥

ਅਰਧਹਿ ਉਰਧਹ ਮੰਝਿ ਬਸੇਰਾ ॥

ਅਰਧਹ ਛਾਡਿ ਉਰਧ ਜਉ ਆਵਾ ॥

ਤਉ ਅਰਧਹਿ ਉਰਧ ਮਿਲਿਆ ਸੁਖ ਪਾਵਾ ॥

੨੫॥

ਨੰਨਾ ਨਿਸਿ ਦਿਨੁ ਨਿਰਖਤ ਜਾਈ ॥

ਨਿਰਖਤ ਨੈਨ ਰਹੇ ਰਤਵਾਈ ॥

ਨਿਰਖਤ ਨਿਰਖਤ ਜਬ ਜਾਇ ਪਾਵਾ ॥

ਤਬ ਲੇ ਨਿਰਖਹਿ ਨਿਰਖ ਮਿਲਾਵਾ ॥

੨੬॥

ਪਪਾ ਅਪਰ ਪਾਰੁ ਨਹੀ ਪਾਵਾ ॥

ਪਰਮ ਜੋਤਿ ਸਿਉ ਪਰਚਉ ਲਾਵਾ ॥

ਪਾਂਚਉ ਇੰਦ੍ਰੀ ਨਿਗ੍ਰਹ ਕਰਈ ॥

ਪਾਪੁ ਪੁੰਨੁ ਦੋਊ ਨਿਰਵਰਈ ॥

੨੭॥

ਫਫਾ ਬਿਨੁ ਫੂਲਹ ਫਲੁ ਹੋਈ ॥

ਤਾ ਫਲ ਫੰਕ ਲਖੈ ਜਉ ਕੋਈ ॥

ਦੂਣਿ ਨ ਪਰਈ ਫੰਕ ਬਿਚਾਰੈ ॥

ਤਾ ਫਲ ਫੰਕ ਸਭੈ ਤਨ ਫਾਰੈ ॥

੨੮॥

ਬਬਾ ਬਿੰਦਹਿ ਬਿੰਦ ਮਿਲਾਵਾ ॥

ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥

ਬੰਦਉ ਹੋਇ ਬੰਦਗੀ ਗਹੈ ॥

SikhiAt.Net
341 ×