Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
342
Pavan Ang 342 of 1430

ਬੰਦਕ ਹੋਇ ਬੰਧ ਸੁਧਿ ਲਹੈ ॥

੨੯॥

ਭਭਾ ਭੇਦਹਿ ਭੇਦ ਮਿਲਾਵਾ ॥

ਅਬ ਭਉ ਭਾਨਿ ਭਰੋਸਉ ਆਵਾ ॥

ਜੋ ਬਾਹਰਿ ਸੋ ਭੀਤਰਿ ਜਾਨਿਆ ॥

ਭਇਆ ਭੇਦੁ ਭੂਪਤਿ ਪਹਿਚਾਨਿਆ ॥

੩੦॥

ਮਮਾ ਮੂਲ ਗਹਿਆ ਮਨੁ ਮਾਨੈ ॥

ਮਰਮੀ ਹੋਇ ਸੁ ਮਨ ਕਉ ਜਾਨੈ ॥

ਮਤ ਕੋਈ ਮਨ ਮਿਲਤਾ ਬਿਲਮਾਵੈ ॥

ਮਗਨ ਭਇਆ ਤੇ ਸੋ ਸਚੁ ਪਾਵੈ ॥

੩੧॥

ਮਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥

ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ ਨ ਕੋਇ ॥

੩੨॥

ਇਹੁ ਮਨੁ ਸਕਤੀ ਇਹੁ ਮਨੁ ਸੀਉ ॥

ਇਹੁ ਮਨੁ ਪੰਚ ਤਤ ਕੋ ਜੀਉ ॥

ਇਹੁ ਮਨੁ ਲੇ ਜਉ ਉਨਮਨਿ ਰਹੈ ॥

ਤਉ ਤੀਨਿ ਲੋਕ ਕੀ ਬਾਤੈ ਕਹੈ ॥

੩੩॥

ਯਯਾ ਜਉ ਜਾਨਹਿ ਤਉ ਦੁਰਮਤਿ ਹਨਿ ਕਰਿ ਬਸਿ ਕਾਇਆ ਗਾਉ ॥

ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥

੩੪॥

ਰਾਰਾ ਰਸੁ ਨਿਰਸ ਕਰਿ ਜਾਨਿਆ ॥

ਹੋਇ ਨਿਰਸ ਸੁ ਰਸੁ ਪਹਿਚਾਨਿਆ ॥

ਇਹ ਰਸ ਛਾਡੇ ਉਹ ਰਸੁ ਆਵਾ ॥

ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥

੩੫॥

ਲਲਾ ਐਸੇ ਲਿਵ ਮਨੁ ਲਾਵੈ ॥

ਅਨਤ ਨ ਜਾਇ ਪਰਮ ਸਚੁ ਪਾਵੈ ॥

ਅਰੁ ਜਉ ਤਹਾ ਪ੍ਰੇਮ ਲਿਵ ਲਾਵੈ ॥

ਤਉ ਅਲਹ ਲਹੈ ਲਹਿ ਚਰਨ ਸਮਾਵੈ ॥

੩੬॥

ਵਵਾ ਬਾਰ ਬਾਰ ਬਿਸਨ ਸਮ੍ਹਾਰਿ ॥

ਬਿਸਨ ਸੰਮ੍ਹਾਰਿ ਨ ਆਵੈ ਹਾਰਿ ॥

ਬਲਿ ਬਲਿ ਜੇ ਬਿਸਨਤਨਾ ਜਸੁ ਗਾਵੈ ॥

ਵਿਸਨ ਮਿਲੇ ਸਭ ਹੀ ਸਚੁ ਪਾਵੈ ॥

੩੭॥

ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ ਹੋਇ ॥

ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥

੩੮॥

ਸਸਾ ਸੋ ਨੀਕਾ ਕਰਿ ਸੋਧਹੁ ॥

ਘਟ ਪਰਚਾ ਕੀ ਬਾਤ ਨਿਰੋਧਹੁ ॥

ਘਟ ਪਰਚੈ ਜਉ ਉਪਜੈ ਭਾਉ ॥

ਪੂਰਿ ਰਹਿਆ ਤਹ ਤ੍ਰਿਭਵਣ ਰਾਉ ॥

੩੯॥

ਖਖਾ ਖੋਜਿ ਪਰੈ ਜਉ ਕੋਈ ॥

ਜੋ ਖੋਜੈ ਸੋ ਬਹੁਰਿ ਨ ਹੋਈ ॥

ਖੋਜ ਬੂਝਿ ਜਉ ਕਰੈ ਬੀਚਾਰਾ ॥

ਤਉ ਭਵਜਲ ਤਰਤ ਨ ਲਾਵੈ ਬਾਰਾ ॥

੪੦॥

ਸਸਾ ਸੋ ਸਹ ਸੇਜ ਸਵਾਰੈ ॥

ਸੋਈ ਸਹੀ ਸੰਦੇਹ ਨਿਵਾਰੈ ॥

ਅਲਪ ਸੁਖ ਛਾਡਿ ਪਰਮ ਸੁਖ ਪਾਵਾ ॥

ਤਬ ਇਹ ਤ੍ਰੀਅ ਓੁਹੁ ਕੰਤੁ ਕਹਾਵਾ ॥

੪੧॥

ਹਾਹਾ ਹੋਤ ਹੋਇ ਨਹੀ ਜਾਨਾ ॥

ਜਬ ਹੀ ਹੋਇ ਤਬਹਿ ਮਨੁ ਮਾਨਾ ॥

ਹੈ ਤਉ ਸਹੀ ਲਖੈ ਜਉ ਕੋਈ ॥

ਤਬ ਓਹੀ ਉਹੁ ਏਹੁ ਨ ਹੋਈ ॥

੪੨॥

ਲਿੰਉ ਲਿੰਉ ਕਰਤ ਫਿਰੈ ਸਭੁ ਲੋਗੁ ॥

ਤਾ ਕਾਰਣਿ ਬਿਆਪੈ ਬਹੁ ਸੋਗੁ ॥

ਲਖਿਮੀ ਬਰ ਸਿਉ ਜਉ ਲਿਉ ਲਾਵੈ ॥

ਸੋਗੁ ਮਿਟੈ ਸਭ ਹੀ ਸੁਖ ਪਾਵੈ ॥

੪੩॥

ਖਖਾ ਖਿਰਤ ਖਪਤ ਗਏ ਕੇਤੇ ॥

ਖਿਰਤ ਖਪਤ ਅਜਹੂੰ ਨਹ ਚੇਤੇ ॥

ਅਬ ਜਗੁ ਜਾਨਿ ਜਉ ਮਨਾ ਰਹੈ ॥

ਜਹ ਕਾ ਬਿਛੁਰਾ ਤਹ ਥਿਰੁ ਲਹੈ ॥

੪੪॥

SikhiAt.Net
342 ×