Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
343
Pavan Ang 343 of 1430

ਬਾਵਨ ਅਖਰ ਜੋਰੇ ਆਨਿ ॥

ਸਕਿਆ ਨ ਅਖਰੁ ਏਕੁ ਪਛਾਨਿ ॥

ਸਤ ਕਾ ਸਬਦੁ ਕਬੀਰਾ ਕਹੈ ॥

ਪੰਡਿਤ ਹੋਇ ਸੁ ਅਨਭੈ ਰਹੈ ॥

ਪੰਡਿਤ ਲੋਗਹ ਕਉ ਬਿਉਹਾਰ ॥

ਗਿਆਨਵੰਤ ਕਉ ਤਤੁ ਬੀਚਾਰ ॥

ਜਾ ਕੈ ਜੀਅ ਜੈਸੀ ਬੁਧਿ ਹੋਈ ॥

ਕਹਿ ਕਬੀਰ ਜਾਨੈਗਾ ਸੋਈ ॥

੪੫॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਗਉੜੀ ਥਿਤੀੰ ਕਬੀਰ ਜੀ ਕੀੰ ॥

ਸਲੋਕੁ ॥

ਪੰਦ੍ਰਹ ਥਿਤੀੰ ਸਾਤ ਵਾਰ ॥

ਕਹਿ ਕਬੀਰ ਉਰਵਾਰ ਨ ਪਾਰ ॥

ਸਾਧਿਕ ਸਿਧ ਲਖੈ ਜਉ ਭੇਉ ॥

ਆਪੇ ਕਰਤਾ ਆਪੇ ਦੇਉ ॥

੧॥

ਥਿਤੀੰ ॥

ਅੰਮਾਵਸ ਮਹਿ ਆਸ ਨਿਵਾਰਹੁ ॥

ਅੰਤਰਜਾਮੀ ਰਾਮੁ ਸਮਾਰਹੁ ॥

ਜੀਵਤ ਪਾਵਹੁ ਮੋਖ ਦੁਆਰ ॥

ਅਨਭਉ ਸਬਦੁ ਤਤੁ ਨਿਜੁ ਸਾਰ ॥

੧॥

ਚਰਨ ਕਮਲ ਗੋਬਿੰਦ ਰੰਗੁ ਲਾਗਾ ॥

ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ ਜਾਗਾ ॥

੧॥

ਰਹਾਉ ॥

ਪਰਿਵਾ ਪ੍ਰੀਤਮ ਕਰਹੁ ਬੀਚਾਰ ॥

ਘਟ ਮਹਿ ਖੇਲੈ ਅਘਟ ਅਪਾਰ ॥

ਕਾਲ ਕਲਪਨਾ ਕਦੇ ਨ ਖਾਇ ॥

ਆਦਿ ਪੁਰਖ ਮਹਿ ਰਹੈ ਸਮਾਇ ॥

੨॥

ਦੁਤੀਆ ਦੁਹ ਕਰਿ ਜਾਨੈ ਅੰਗ ॥

ਮਾਇਆ ਬ੍ਰਹਮ ਰਮੈ ਸਭ ਸੰਗ ॥

ਨਾ ਓਹੁ ਬਢੈ ਨ ਘਟਤਾ ਜਾਇ ॥

ਅਕੁਲ ਨਿਰੰਜਨ ਏਕੈ ਭਾਇ ॥

੩॥

ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥

ਆਨਦ ਮੂਲ ਪਰਮ ਪਦੁ ਪਾਵੈ ॥

ਸਾਧਸੰਗਤਿ ਉਪਜੈ ਬਿਸ੍ਵਾਸ ॥

ਬਾਹਰਿ ਭੀਤਰਿ ਸਦਾ ਪ੍ਰਗਾਸ ॥

੪॥

ਚਉਥਹਿ ਚੰਚਲ ਮਨ ਕਉ ਗਹਹੁ ॥

ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥

ਜਲ ਥਲ ਮਾਹੇ ਆਪਹਿ ਆਪ ॥

ਆਪੈ ਜਪਹੁ ਆਪਨਾ ਜਾਪ ॥

੫॥

ਪਾਂਚੈ ਪੰਚ ਤਤ ਬਿਸਥਾਰ ॥

ਕਨਿਕ ਕਾਮਿਨੀ ਜੁਗ ਬਿਉਹਾਰ ॥

ਪ੍ਰੇਮ ਸੁਧਾ ਰਸੁ ਪੀਵੈ ਕੋਇ ॥

ਜਰਾ ਮਰਣ ਦੁਖੁ ਫੇਰਿ ਨ ਹੋਇ ॥

੬॥

ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥

ਬਿਨੁ ਪਰਚੈ ਨਹੀ ਥਿਰਾ ਰਹਾਇ ॥

ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥

ਕਰਮ ਧਰਮ ਕੀ ਸੂਲ ਨ ਸਹਹੁ ॥

੭॥

ਸਾਤੈਂ ਸਤਿ ਕਰਿ ਬਾਚਾ ਜਾਣਿ ॥

ਆਤਮ ਰਾਮੁ ਲੇਹੁ ਪਰਵਾਣਿ ॥

ਛੂਟੈ ਸੰਸਾ ਮਿਟਿ ਜਾਹਿ ਦੁਖ ॥

ਸੁੰਨ ਸਰੋਵਰਿ ਪਾਵਹੁ ਸੁਖ ॥

੮॥

ਅਸਟਮੀ ਅਸਟ ਧਾਤੁ ਕੀ ਕਾਇਆ ॥

ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥

ਗੁਰ ਗਮ ਗਿਆਨ ਬਤਾਵੈ ਭੇਦ ॥

ਉਲਟਾ ਰਹੈ ਅਭੰਗ ਅਛੇਦ ॥

੯॥

ਨਉਮੀ ਨਵੈ ਦੁਆਰ ਕਉ ਸਾਧਿ ॥

ਬਹਤੀ ਮਨਸਾ ਰਾਖਹੁ ਬਾਂਧਿ ॥

ਲੋਭ ਮੋਹ ਸਭ ਬੀਸਰਿ ਜਾਹੁ ॥

SikhiAt.Net
343 ×