ਜਬ ਲਗੁ ਘਟ ਮਹਿ ਦੂਜੀ ਆਨ ॥
ਤਉ ਲਉ ਮਹਲਿ ਨ ਲਾਭੈ ਜਾਨ ॥
ਰਮਤ ਰਾਮ ਸਿਉ ਲਾਗੋ ਰੰਗੁ ॥
ਕਹਿ ਕਬੀਰ ਤਬ ਨਿਰਮਲ ਅੰਗ ॥
੮॥
੧॥
ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਦੇਵਾ ਪਾਹਨ ਤਾਰੀਅਲੇ ॥
ਰਾਮ ਕਹਤ ਜਨ ਕਸ ਨ ਤਰੇ ॥
੧॥
ਰਹਾਉ ॥
ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥
ਚਰਨ ਬਧਿਕ ਜਨ ਤੇਊ ਮੁਕਤਿ ਭਏ ॥
ਹਉ ਬਲਿ ਬਲਿ ਜਿਨ ਰਾਮ ਕਹੇ ॥
੧॥
ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥
ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥
੨॥
੧॥
ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥
੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥
੧॥
ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ ॥
੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥
੩॥
੧॥
ਬੇਗਮ ਪੁਰਾ ਸਹਰ ਕੋ ਨਾਉ ॥
ਦੂਖੁ ਅੰਦੋਹੁ ਨਹੀ ਤਿਹਿ ਠਾਉ ॥
ਨਾਂ ਤਸਵੀਸ ਖਿਰਾਜੁ ਨ ਮਾਲੁ ॥
ਖਉਫੁ ਨ ਖਤਾ ਨ ਤਰਸੁ ਜਵਾਲੁ ॥
੧॥
ਅਬ ਮੋਹਿ ਖੂਬ ਵਤਨ ਗਹ ਪਾਈ ॥
ਊਹਾਂ ਖੈਰਿ ਸਦਾ ਮੇਰੇ ਭਾਈ ॥
੧॥
ਰਹਾਉ ॥
ਕਾਇਮੁ ਦਾਇਮੁ ਸਦਾ ਪਾਤਿਸਾਹੀ ॥
ਦੋਮ ਨ ਸੇਮ ਏਕ ਸੋ ਆਹੀ ॥
ਆਬਾਦਾਨੁ ਸਦਾ ਮਸਹੂਰ ॥
ਊਹਾਂ ਗਨੀ ਬਸਹਿ ਮਾਮੂਰ ॥
੨॥
ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥
ਮਹਰਮ ਮਹਲ ਨ ਕੋ ਅਟਕਾਵੈ ॥
ਕਹਿ ਰਵਿਦਾਸ ਖਲਾਸ ਚਮਾਰਾ ॥
ਜੋ ਹਮ ਸਹਰੀ ਸੁ ਮੀਤੁ ਹਮਾਰਾ ॥
੩॥
੨॥
ੴ ਸਤਿਗੁਰ ਪ੍ਰਸਾਦਿ ॥
ਗਉੜੀ ਬੈਰਾਗਣਿ ਰਵਿਦਾਸ ਜੀਉ ॥
ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥
ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥
੧॥
ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥
੧॥
ਰਹਾਉ ॥