Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
346
Pavan Ang 346 of 1430

ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਯਾਪਾਰੁ ॥

ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥

੨॥

ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥

ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥

੩॥

ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥

ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥

੪॥

੧॥

ਗਉੜੀ ਪੂਰਬੀ ਰਵਿਦਾਸ ਜੀਉ ੴ ਸਤਿਗੁਰ ਪ੍ਰਸਾਦਿ ॥

ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥

ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥

੧॥

ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥

੧॥

ਰਹਾਉ ॥

ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥

ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥

੨॥

ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥

ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥

੩॥

੧॥

ਗਉੜੀ ਬੈਰਾਗਣਿ ੴ ਸਤਿਗੁਰ ਪ੍ਰਸਾਦਿ ॥

ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥

ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥

੧॥

ਪਾਰੁ ਕੈਸੇ ਪਾਇਬੋ ਰੇ ॥

ਮੋ ਸਉ ਕੋਊ ਨ ਕਹੈ ਸਮਝਾਇ ॥

ਜਾ ਤੇ ਆਵਾ ਗਵਨੁ ਬਿਲਾਇ ॥

੧॥

ਰਹਾਉ ॥

ਬਹੁ ਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥

ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥

੨॥

ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥

ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥

੩॥

ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ ॥

ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥

੪॥

ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ ॥

ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥

੫॥

ਪਰਮ ਪਰਸ ਗੁਰੁ ਭੇਟੀਐ ਪੂਰਬ ਲਿਖਤ ਲਿਲਾਟ ॥

ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥

੬॥

ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥

ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥

੭॥

ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥

ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥

੮॥

੧॥

SikhiAt.Net
346 ×