Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
348
Pavan Ang 348 of 1430

ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥

੧॥

੧॥

ਆਸਾ ਮਹਲਾ ੪ ॥

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥

ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥

ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥

ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥

੧॥

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥

ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥

ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥

ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥

ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ੍ਹ ਕੁਰਬਾਣਾ ॥

੨॥

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥

ਸੇ ਮੁਕਤੁ ਸੇ ਮੁਕਤੁ ਭਏ ਜਿਨ੍ਹ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥

ਜਿਨ ਨਿਰਭਉ ਜਿਨ੍ਹ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥

ਜਿਨ੍ਹ ਸੇਵਿਆ ਜਿਨ੍ਹ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥

ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥

੩॥

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥

ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥

ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥

ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥

ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥

੪॥

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥

ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥

ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥

ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥

ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥

੫॥

੨॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥

ਸੁਣਿ ਵਡਾ ਆਖੈ ਸਭ ਕੋਈ ॥

ਕੇਵਡੁ ਵਡਾ ਡੀਠਾ ਹੋਈ ॥

SikhiAt.Net
348 ×