Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
349
Pavan Ang 349 of 1430

ਕੀਮਤਿ ਪਾਇ ਨ ਕਹਿਆ ਜਾਇ ॥

ਕਹਣੈ ਵਾਲੇ ਤੇਰੇ ਰਹੇ ਸਮਾਇ ॥

੧॥

ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥

ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥

੧॥

ਰਹਾਉ ॥

ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥

ਸਭ ਕੀਮਤਿ ਮਿਲਿ ਕੀਮਤਿ ਪਾਈ ॥

ਗਿਆਨੀ ਧਿਆਨੀ ਗੁਰ ਗੁਰ ਹਾਈ ॥

ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥

੨॥

ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥

ਸਿਧਾ ਪੁਰਖਾ ਕੀਆ ਵਡਿਆਈਆਂ ॥

ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥

ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥

੩॥

ਆਖਣ ਵਾਲਾ ਕਿਆ ਬੇਚਾਰਾ ॥

ਸਿਫਤੀ ਭਰੇ ਤੇਰੇ ਭੰਡਾਰਾ ॥

ਜਿਸੁ ਤੂੰ ਦੇਹਿ ਤਿਸੈ ਕਿਆ ਚਾਰਾ ॥

ਨਾਨਕ ਸਚੁ ਸਵਾਰਣਹਾਰਾ ॥

੪॥

੧॥

ਆਸਾ ਮਹਲਾ ੧ ॥

ਆਖਾ ਜੀਵਾ ਵਿਸਰੈ ਮਰਿ ਜਾਉ ॥

ਆਖਣਿ ਅਉਖਾ ਸਾਚਾ ਨਾਉ ॥

ਸਾਚੇ ਨਾਮ ਕੀ ਲਾਗੈ ਭੂਖ ॥

ਤਿਤੁ ਭੂਖੈ ਖਾਇ ਚਲੀਅਹਿ ਦੂਖ ॥

੧॥

ਸੋ ਕਿਉ ਵਿਸਰੈ ਮੇਰੀ ਮਾਇ ॥

ਸਾਚਾ ਸਾਹਿਬੁ ਸਾਚੈ ਨਾਇ ॥

੧॥

ਰਹਾਉ ॥

ਸਾਚੇ ਨਾਮ ਕੀ ਤਿਲੁ ਵਡਿਆਈ ॥

ਆਖਿ ਥਕੇ ਕੀਮਤਿ ਨਹੀ ਪਾਈ ॥

ਜੇ ਸਭਿ ਮਿਲਿ ਕੈ ਆਖਣ ਪਾਹਿ ॥

ਵਡਾ ਨ ਹੋਵੈ ਘਾਟਿ ਨ ਜਾਇ ॥

੨॥

ਨਾ ਓਹੁ ਮਰੈ ਨ ਹੋਵੈ ਸੋਗੁ ॥

ਦੇਂਦਾ ਰਹੈ ਨ ਚੂਕੈ ਭੋਗੁ ॥

ਗੁਣੁ ਏਹੋ ਹੋਰੁ ਨਾਹੀ ਕੋਇ ॥

ਨਾ ਕੋ ਹੋਆ ਨਾ ਕੋ ਹੋਇ ॥

੩॥

ਜੇਵਡੁ ਆਪਿ ਤੇਵਡ ਤੇਰੀ ਦਾਤਿ ॥

ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥

ਖਸਮੁ ਵਿਸਾਰਹਿ ਤੇ ਕਮਜਾਤਿ ॥

ਨਾਨਕ ਨਾਵੈ ਬਾਝੁ ਸਨਾਤਿ ॥

੪॥

੨॥

ਆਸਾ ਮਹਲਾ ੧ ॥

ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥

ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥

੧॥

ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ ॥

੧॥

ਰਹਾਉ ॥

ਆਪਿ ਕਰਾਏ ਆਪਿ ਕਰੇਇ ॥

ਆਪਿ ਉਲਾਮ੍ਹੇ ਚਿਤਿ ਧਰੇਇ ॥

ਜਾ ਤੂੰ ਕਰਣਹਾਰੁ ਕਰਤਾਰੁ ॥

ਕਿਆ ਮੁਹਤਾਜੀ ਕਿਆ ਸੰਸਾਰੁ ॥

੨॥

ਆਪਿ ਉਪਾਏ ਆਪੇ ਦੇਇ ॥

ਆਪੇ ਦੁਰਮਤਿ ਮਨਹਿ ਕਰੇਇ ॥

ਗੁਰ ਪਰਸਾਦਿ ਵਸੈ ਮਨਿ ਆਇ ॥

ਦੁਖੁ ਅਨ੍ਹੇਰਾ ਵਿਚਹੁ ਜਾਇ ॥

੩॥

ਸਾਚੁ ਪਿਆਰਾ ਆਪਿ ਕਰੇਇ ॥

ਅਵਰੀ ਕਉ ਸਾਚੁ ਨ ਦੇਇ ॥

ਜੇ ਕਿਸੈ ਦੇਇ ਵਖਾਣੈ ਨਾਨਕੁ ਆਗੈ ਪੂਛ ਨ ਲੇਇ ॥

੪॥

੩॥

ਆਸਾ ਮਹਲਾ ੧ ॥

ਤਾਲ ਮਦੀਰੇ ਘਟ ਕੇ ਘਾਟ ॥

ਦੋਲਕ ਦੁਨੀਆ ਵਾਜਹਿ ਵਾਜ ॥

ਨਾਰਦੁ ਨਾਚੈ ਕਲਿ ਕਾ ਭਾਉ ॥

ਜਤੀ ਸਤੀ ਕਹ ਰਾਖਹਿ ਪਾਉ ॥

੧॥

ਨਾਨਕ ਨਾਮ ਵਿਟਹੁ ਕੁਰਬਾਣੁ ॥

ਅੰਧੀ ਦੁਨੀਆ ਸਾਹਿਬੁ ਜਾਣੁ ॥

੧॥

ਰਹਾਉ ॥

ਗੁਰੂ ਪਾਸਹੁ ਫਿਰਿ ਚੇਲਾ ਖਾਇ ॥

ਤਾਮਿ ਪਰੀਤਿ ਵਸੈ ਘਰਿ ਆਇ ॥

SikhiAt.Net
349 ×