ਜੇ ਸਉ ਵਰ੍ਹਿਆ ਜੀਵਣ ਖਾਣੁ ॥
ਖਸਮ ਪਛਾਣੈ ਸੋ ਦਿਨੁ ਪਰਵਾਣੁ ॥
੨॥
ਦਰਸਨਿ ਦੇਖਿਐ ਦਇਆ ਨ ਹੋਇ ॥
ਲਏ ਦਿਤੇ ਵਿਣੁ ਰਹੈ ਨ ਕੋਇ ॥
ਰਾਜਾ ਨਿਆਉ ਕਰੇ ਹਥਿ ਹੋਇ ॥
ਕਹੈ ਖੁਦਾਇ ਨ ਮਾਨੈ ਕੋਇ ॥
੩॥
ਮਾਣਸ ਮੂਰਤਿ ਨਾਨਕੁ ਨਾਮੁ ॥
ਕਰਣੀ ਕੁਤਾ ਦਰਿ ਫੁਰਮਾਨੁ ॥
ਗੁਰ ਪਰਸਾਦਿ ਜਾਣੈ ਮਿਹਮਾਨੁ ॥
ਤਾ ਕਿਛੁ ਦਰਗਹ ਪਾਵੈ ਮਾਨੁ ॥
੪॥
੪॥
ਆਸਾ ਮਹਲਾ ੧ ॥
ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥
ਤੂੰ ਆਪੇ ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥
੧॥
ਸਾਹਿਬੁ ਮੇਰਾ ਏਕੋ ਹੈ ॥
ਏਕੋ ਹੈ ਭਾਈ ਏਕੋ ਹੈ ॥
੧॥
ਰਹਾਉ ॥
ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥
ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥
੨॥
ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥
ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥
੩॥
ਕਲਿ ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥
ਆਪੇ ਰੂਪ ਕਰੇ ਬਹੁ ਭਾਂਤੀਂ ਨਾਨਕੁ ਬਪੁੜਾ ਏਵ ਕਹੈ ॥
੪॥
੫॥
ਆਸਾ ਮਹਲਾ ੧ ॥
ਵਾਜਾ ਮਤਿ ਪਖਾਵਜੁ ਭਾਉ ॥
ਹੋਇ ਅਨੰਦੁ ਸਦਾ ਮਨਿ ਚਾਉ ॥
ਏਹਾ ਭਗਤਿ ਏਹੋ ਤਪ ਤਾਉ ॥
ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥
੧॥
ਪੂਰੇ ਤਾਲ ਜਾਣੈ ਸਾਲਾਹ ॥
ਹੋਰੁ ਨਚਣਾ ਖੁਸੀਆ ਮਨ ਮਾਹ ॥
੧॥
ਰਹਾਉ ॥
ਸਤੁ ਸੰਤੋਖੁ ਵਜਹਿ ਦੁਇ ਤਾਲ ॥
ਪੈਰੀ ਵਾਜਾ ਸਦਾ ਨਿਹਾਲ ॥
ਰਾਗੁ ਨਾਦੁ ਨਹੀ ਦੂਜਾ ਭਾਉ ॥
ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥
੨॥
ਭਉ ਫੇਰੀ ਹੋਵੈ ਮਨ ਚੀਤਿ ॥
ਬਹਦਿਆ ਉਠਦਿਆ ਨੀਤਾ ਨੀਤਿ ॥
ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥
ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥
੩॥
ਸਿਖ ਸਭਾ ਦੀਖਿਆ ਕਾ ਭਾਉ ॥
ਗੁਰਮੁਖਿ ਸੁਣਣਾ ਸਾਚਾ ਨਾਉ ॥
ਨਾਨਕ ਆਖਣੁ ਵੇਰਾ ਵੇਰ ॥
ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥
੪॥
੬॥
ਆਸਾ ਮਹਲਾ ੧ ॥
ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥
ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥
੧॥
ਕਿਆ ਉਪਮਾ ਤੇਰੀ ਆਖੀ ਜਾਇ ॥
ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥
੧॥
ਰਹਾਉ ॥
ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥
ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥
੨॥
ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥
ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥
੩॥
ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥