ਆਸ ਪਿਆਸੀ ਸੇਜੈ ਆਵਾ ॥
ਆਗੈ ਸਹ ਭਾਵਾ ਕਿ ਨ ਭਾਵਾ ॥
੨॥
ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥
ਹਰਿ ਦਰਸਨ ਬਿਨੁ ਰਹਨੁ ਨ ਜਾਈ ॥
੧॥
ਰਹਾਉ ॥
ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥
ਗਇਆ ਸੁ ਜੋਬਨੁ ਧਨ ਪਛੁਤਾਨੀ ॥
੩॥
ਅਜੈ ਸੁ ਜਾਗਉ ਆਸ ਪਿਆਸੀ ॥
ਭਈਲੇ ਉਦਾਸੀ ਰਹਉ ਨਿਰਾਸੀ ॥
੧॥
ਰਹਾਉ ॥
ਹਉਮੈ ਖੋਇ ਕਰੇ ਸੀਗਾਰੁ ॥
ਤਉ ਕਾਮਣਿ ਸੇਜੈ ਰਵੈ ਭਤਾਰੁ ॥
੪॥
ਤਉ ਨਾਨਕ ਕੰਤੈ ਮਨਿ ਭਾਵੈ ॥
ਛੋਡਿ ਵਡਾਈ ਅਪਣੇ ਖਸਮ ਸਮਾਵੈ ॥
੧॥
ਰਹਾਉ ॥
੨੬॥
ਆਸਾ ਮਹਲਾ ੧ ॥
ਪੇਵਕੜੈ ਧਨ ਖਰੀ ਇਆਣੀ ॥
ਤਿਸੁ ਸਹ ਕੀ ਮੈ ਸਾਰ ਨ ਜਾਣੀ ॥
੧॥
ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥
ਨਦਰਿ ਕਰੇ ਮੇਲਾਵਾ ਹੋਈ ॥
੧॥
ਰਹਾਉ ॥
ਸਾਹੁਰੜੈ ਧਨ ਸਾਚੁ ਪਛਾਣਿਆ ॥
ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥
੨॥
ਗੁਰ ਪਰਸਾਦੀ ਐਸੀ ਮਤਿ ਆਵੈ ॥
ਤਾਂ ਕਾਮਣਿ ਕੰਤੈ ਮਨਿ ਭਾਵੈ ॥
੩॥
ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥
ਸਦ ਹੀ ਸੇਜੈ ਰਵੈ ਭਤਾਰੁ ॥
੪॥
੨੭॥
ਆਸਾ ਮਹਲਾ ੧ ॥
ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥
ਝੂਠੈ ਮੋਹਿ ਭਰਮਿ ਭੁਲਾਈ ॥
੧॥
ਮੇਰੇ ਸਾਹਿਬ ਹਉ ਕੀਤਾ ਤੇਰਾ ॥
ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥
੧॥
ਰਹਾਉ ॥
ਬਹੁਤੇ ਅਉਗਣ ਕੂਕੈ ਕੋਈ ॥
ਜਾ ਤਿਸੁ ਭਾਵੈ ਬਖਸੇ ਸੋਈ ॥
੨॥
ਗੁਰ ਪਰਸਾਦੀ ਦੁਰਮਤਿ ਖੋਈ ॥
ਜਹ ਦੇਖਾ ਤਹ ਏਕੋ ਸੋਈ ॥
੩॥
ਕਹਤ ਨਾਨਕ ਐਸੀ ਮਤਿ ਆਵੈ ॥
ਤਾਂ ਕੋ ਸਚੇ ਸਚਿ ਸਮਾਵੈ ॥
੪॥
੨੮॥
ਆਸਾ ਮਹਲਾ ੧ ਦੁਪਦੇ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥
੧॥
ਮਨ ਏਕੁ ਨ ਚੇਤਸਿ ਮੂੜ ਮਨਾ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥
੧॥
ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ੍ਹ ਕੀ ਸਰਣਾ ਜਿਨ੍ਹ ਤੂੰ ਨਾਹੀ ਵੀਸਰਿਆ ॥
੨॥
੨੯॥
ਆਸਾ ਮਹਲਾ ੧ ॥
ਛਿਅ ਘਰ ਛਿਅ ਗੁਰ ਛਿਅ ਉਪਦੇਸ ॥
ਗੁਰ ਗੁਰੁ ਏਕੋ ਵੇਸ ਅਨੇਕ ॥
੧॥
ਜੈ ਘਰਿ ਕਰਤੇ ਕੀਰਤਿ ਹੋਇ ॥
ਸੋ ਘਰੁ ਰਾਖੁ ਵਡਾਈ ਤੋਹਿ ॥
੧॥
ਰਹਾਉ ॥
ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥
ਸੂਰਜੁ ਏਕੋ ਰੁਤਿ ਅਨੇਕ ॥
ਨਾਨਕ ਕਰਤੇ ਕੇ ਕੇਤੇ ਵੇਸ ॥
੨॥
੩੦॥