ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੩ ਮਹਲਾ ੧ ॥
ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥
ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥
ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥
੧॥
ਹਰਿ ਕੇ ਨਾਮ ਬਿਨਾ ਜਗੁ ਧੰਧਾ ॥
ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥
੧॥
ਰਹਾਉ ॥
ਲਖ ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥
ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥
੨॥
ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥
ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥
੩॥
ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥
ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥
੪॥
੧॥
੩੧॥
ਆਸਾ ਮਹਲਾ ੧ ॥
ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥
ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥
੧॥
ਲੋਕਾ ਮਤ ਕੋ ਫਕੜਿ ਪਾਇ ॥
ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥
੧॥
ਰਹਾਉ ॥
ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥
ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥
੨॥
ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥
ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥
੩॥
ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥
ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥
੪॥
੨॥
੩੨॥
ਆਸਾ ਘਰੁ ੪ ਮਹਲਾ ੧ ੴ ਸਤਿਗੁਰ ਪ੍ਰਸਾਦਿ ॥
ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥
ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥
੧॥
ਤਉ ਕਾਰਣਿ ਸਾਹਿਬਾ ਰੰਗਿ ਰਤੇ ॥
ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥
੧॥
ਰਹਾਉ ॥
ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥
ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥
੨॥
ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥
ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥
੩॥
ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨ੍ਹੀ ॥
ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥
੪॥
੧॥
੩੩॥