Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
35
Pavan Ang 35 of 1430

ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥

੩॥

ਸਭ ਕਿਛੁ ਆਪੇ ਆਪਿ ਹੈ ਹਉਮੈ ਵਿਚਿ ਕਹਨੁ ਨ ਜਾਇ ॥

ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ ॥

ਸਤਗੁਰੁ ਸੇਵਨਿ ਆਪਣਾ ਹਉ ਤਿਨ ਕੈ ਲਾਗਉ ਪਾਇ ॥

ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ ॥

੪॥

੨੧॥

੫੪॥

ਸਿਰੀਰਾਗੁ ਮਹਲਾ ੩ ॥

ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥

ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥

ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥

ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥

੧॥

ਮੇਰੇ ਮਨ ਹਰਿ ਕਾ ਨਾਮੁ ਧਿਆਇ ॥

ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥

੧॥

ਰਹਾਉ ॥

ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥

ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥

ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥

ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥

੨॥

ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥

ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥

ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥

ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥

੩॥

ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥

ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥

ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥

ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥

੪॥

੨੨॥

੫੫॥

ਸਿਰੀਰਾਗੁ ਮਹਲਾ ੩ ॥

ਆਪਣਾ ਭਉ ਤਿਨ ਪਾਇਓਨੁ ਜਿਨ ਗੁਰ ਕਾ ਸਬਦੁ ਬੀਚਾਰਿ ॥

ਸਤਸੰਗਤੀ ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ ॥

ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ ਉਰ ਧਾਰਿ ॥

ਸਚੀ ਬਾਣੀ ਸਚੁ ਮਨਿ ਸਚੇ ਨਾਲਿ ਪਿਆਰੁ ॥

੧॥

ਮਨ ਮੇਰੇ ਹਉਮੈ ਮੈਲੁ ਭਰ ਨਾਲਿ ॥

ਹਰਿ ਨਿਰਮਲੁ ਸਦਾ ਸੋਹਣਾ ਸਬਦਿ ਸਵਾਰਣਹਾਰੁ ॥

੧॥

ਰਹਾਉ ॥

ਸਚੈ ਸਬਦਿ ਮਨੁ ਮੋਹਿਆ ਪ੍ਰਭਿ ਆਪੇ ਲਏ ਮਿਲਾਇ ॥

ਅਨਦਿਨੁ ਨਾਮੇ ਰਤਿਆ ਜੋਤੀ ਜੋਤਿ ਸਮਾਇ ॥

ਜੋਤੀ ਹੂ ਪ੍ਰਭੁ ਜਾਪਦਾ ਬਿਨੁ ਸਤਗੁਰ ਬੂਝ ਨ ਪਾਇ ॥

ਜਿਨ ਕਉ ਪੂਰਬਿ ਲਿਖਿਆ ਸਤਗੁਰੁ ਭੇਟਿਆ ਤਿਨ ਆਇ ॥

੨॥

ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ ਖੁਆਇ ॥

ਤਿਸੁ ਬਿਨੁ ਘੜੀ ਨ ਜੀਵਦੀ ਦੁਖੀ ਰੈਣਿ ਵਿਹਾਇ ॥

ਭਰਮਿ ਭੁਲਾਣਾ ਅੰਧੁਲਾ ਫਿਰਿ ਫਿਰਿ ਆਵੈ ਜਾਇ ॥

ਨਦਰਿ ਕਰੇ ਪ੍ਰਭੁ ਆਪਣੀ ਆਪੇ ਲਏ ਮਿਲਾਇ ॥

੩॥

SikhiAt.Net
35 ×