ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥
ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥
੧॥
ਰਹਾਉ ॥
ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥
ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥
੨॥
ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥
ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥
੩॥
ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥
ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥
੪॥
੩॥
੩੭॥
ਆਸਾ ਮਹਲਾ ੧ ॥
ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥
ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥
੧॥
ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥
ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥
੧॥
ਰਹਾਉ ॥
ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥
ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥
੨॥
ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥
ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥
੩॥
ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥
ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥
੪॥
੪॥
੩੮॥
ਆਸਾ ਮਹਲਾ ੧ ॥
ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥
ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥
ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥
੧॥
ਕਰਤਾ ਤੂੰ ਸਭਨਾ ਕਾ ਸੋਈ ॥
ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥
੧॥
ਰਹਾਉ ॥
ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥
ਰਤਨ ਵਿਗਾੜਿ ਵਿਗੋਏ ਕੁਤੀਂ ਮੁਇਆ ਸਾਰ ਨ ਕਾਈ ॥
ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥
੨॥
ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥
ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥
ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥
੩॥
੫॥
੩੯॥
ਰਾਗੁ ਆਸਾ ਘਰੁ ੨ ਮਹਲਾ ੩ ੴ ਸਤਿਗੁਰ ਪ੍ਰਸਾਦਿ ॥
ਹਰਿ ਦਰਸਨੁ ਪਾਵੈ ਵਡਭਾਗਿ ॥
ਗੁਰ ਕੈ ਸਬਦਿ ਸਚੈ ਬੈਰਾਗਿ ॥
ਖਟੁ ਦਰਸਨੁ ਵਰਤੈ ਵਰਤਾਰਾ ॥