ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
362
ਪਾਵਨ ਅੰਗ 362 / 1430

ਜੋ ਮਨਿ ਰਾਤੇ ਹਰਿ ਰੰਗੁ ਲਾਇ ॥

ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥

੧॥

ਰਹਾਉ ॥

ਸਬਦੁ ਚਾਖੈ ਸਾਚਾ ਸਾਦੁ ਪਾਏ ॥

ਹਰਿ ਕਾ ਨਾਮੁ ਮੰਨਿ ਵਸਾਏ ॥

ਹਰਿ ਪ੍ਰਭੁ ਸਦਾ ਰਹਿਆ ਭਰਪੂਰਿ ॥

ਆਪੇ ਨੇੜੈ ਆਪੇ ਦੂਰਿ ॥

੨॥

ਆਖਣਿ ਆਖੈ ਬਕੈ ਸਭੁ ਕੋਇ ॥

ਆਪੇ ਬਖਸਿ ਮਿਲਾਏ ਸੋਇ ॥

ਕਹਣੈ ਕਥਨਿ ਨ ਪਾਇਆ ਜਾਇ ॥

ਗੁਰ ਪਰਸਾਦਿ ਵਸੈ ਮਨਿ ਆਇ ॥

੩॥

ਗੁਰਮੁਖਿ ਵਿਚਹੁ ਆਪੁ ਗਵਾਇ ॥

ਹਰਿ ਰੰਗਿ ਰਾਤੇ ਮੋਹੁ ਚੁਕਾਇ ॥

ਅਤਿ ਨਿਰਮਲੁ ਗੁਰ ਸਬਦ ਵੀਚਾਰ ॥

ਨਾਨਕ ਨਾਮਿ ਸਵਾਰਣਹਾਰ ॥

੪॥

੪॥

੪੩॥

ਆਸਾ ਮਹਲਾ ੩ ॥

ਦੂਜੈ ਭਾਇ ਲਗੇ ਦੁਖੁ ਪਾਇਆ ॥

ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥

ਸਤਿਗੁਰੁ ਸੇਵੈ ਸੋਝੀ ਹੋਇ ॥

ਦੂਜੈ ਭਾਇ ਨ ਲਾਗੈ ਕੋਇ ॥

੧॥

ਮੂਲਿ ਲਾਗੇ ਸੇ ਜਨ ਪਰਵਾਣੁ ॥

ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥

੧॥

ਰਹਾਉ ॥

ਡਾਲੀ ਲਾਗੈ ਨਿਹਫਲੁ ਜਾਇ ॥

ਅੰਧੀਂ ਕੰਮੀ ਅੰਧ ਸਜਾਇ ॥

ਮਨਮੁਖੁ ਅੰਧਾ ਠਉਰ ਨ ਪਾਇ ॥

ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥

੨॥

ਗੁਰ ਕੀ ਸੇਵਾ ਸਦਾ ਸੁਖੁ ਪਾਏ ॥

ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥

ਨਾਮੇ ਨਾਮਿ ਕਰੇ ਵੀਚਾਰੁ ॥

ਆਪਿ ਤਰੈ ਕੁਲ ਉਧਰਣਹਾਰੁ ॥

੩॥

ਗੁਰ ਕੀ ਬਾਣੀ ਨਾਮਿ ਵਜਾਏ ॥

ਨਾਨਕ ਮਹਲੁ ਸਬਦਿ ਘਰੁ ਪਾਏ ॥

ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥

ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥

੪॥

੫॥

੪੪॥

ਆਸਾ ਮਹਲਾ ੩ ॥

ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥

ਦੂਜੈ ਭਾਇ ਆਤਮ ਸੰਘਾਰਹਿ ॥

ਮੇਰਾ ਮੇਰਾ ਕਰਿ ਕਰਿ ਵਿਗੂਤਾ ॥

ਆਤਮੁ ਨ ਚੀਨ੍ਹੈ ਭਰਮੈ ਵਿਚਿ ਸੂਤਾ ॥

੧॥

ਮਰੁ ਮੁਇਆ ਸਬਦੇ ਮਰਿ ਜਾਇ ॥

ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥

੧॥

ਰਹਾਉ ॥

ਨਾਮ ਵਿਹੂਣ ਗਰਭ ਗਲਿ ਜਾਇ ॥

ਬਿਰਥਾ ਜਨਮੁ ਦੂਜੈ ਲੋਭਾਇ ॥

ਨਾਮ ਬਿਹੂਣੀ ਦੁਖਿ ਜਲੈ ਸਬਾਈ ॥

ਸਤਿਗੁਰਿ ਪੂਰੈ ਬੂਝ ਬੁਝਾਈ ॥

੨॥

ਮਨੁ ਚੰਚਲੁ ਬਹੁ ਚੋਟਾ ਖਾਇ ॥

ਏਥਹੁ ਛੁੜਕਿਆ ਠਉਰ ਨ ਪਾਇ ॥

ਗਰਭ ਜੋਨਿ ਵਿਸਟਾ ਕਾ ਵਾਸੁ ॥

ਤਿਤੁ ਘਰਿ ਮਨਮੁਖੁ ਕਰੇ ਨਿਵਾਸੁ ॥

੩॥

ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥

ਗੁਰਮੁਖਿ ਜੋਤੀ ਜੋਤਿ ਮਿਲਾਈ ॥

ਨਿਰਮਲ ਬਾਣੀ ਨਿਜ ਘਰਿ ਵਾਸਾ ॥

ਨਾਨਕ ਹਉਮੈ ਮਾਰੇ ਸਦਾ ਉਦਾਸਾ ॥

੪॥

੬॥

੪੫॥

ਆਸਾ ਮਹਲਾ ੩ ॥

ਲਾਲੈ ਆਪਣੀ ਜਾਤਿ ਗਵਾਈ ॥

SikhiAt.Net
362 ×