ਏਹਾ ਭਗਤਿ ਜਨੁ ਜੀਵਤ ਮਰੈ ॥
ਗੁਰ ਪਰਸਾਦੀ ਭਵਜਲੁ ਤਰੈ ॥
ਗੁਰ ਕੈ ਬਚਨਿ ਭਗਤਿ ਥਾਇ ਪਾਇ ॥
ਹਰਿ ਜੀਉ ਆਪਿ ਵਸੈ ਮਨਿ ਆਇ ॥
੪॥
ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥
ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥
ਭਗਤਿ ਰਤੇ ਤਿਨ੍ਹ ਸਚੀ ਸੋਇ ॥
ਨਾਨਕ ਨਾਮਿ ਰਤੇ ਸੁਖੁ ਹੋਇ ॥
੫॥
੧੨॥
੫੧॥
ਆਸਾ ਘਰੁ ੮ ਕਾਫੀ ਮਹਲਾ ੩ ੴ ਸਤਿਗੁਰ ਪ੍ਰਸਾਦਿ ॥
ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥
ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥
੧॥
ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥
ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥
੧॥
ਰਹਾਉ ॥
ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥
ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥
੨॥
ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥
ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥
੩॥
ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥
ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥
੪॥
੩੯॥
੧੩॥
੫੨॥
ਆਸਾ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥
੧॥
ਰਹਾਉ ॥
ਸਭ ਤੇਰੀ ਤੂੰ ਸਭਨੀ ਧਿਆਇਆ ॥
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥
੧॥
ਤੂੰ ਦਰੀਆਉ ਸਭ ਤੁਝ ਹੀ ਮਾਹਿ ॥
ਤੁਝ ਬਿਨੁ ਦੂਜਾ ਕੋਈ ਨਾਹਿ ॥
ਜੀਅ ਜੰਤ ਸਭਿ ਤੇਰਾ ਖੇਲੁ ॥
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥
੨॥
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
ਹਰਿ ਗੁਣ ਸਦ ਹੀ ਆਖਿ ਵਖਾਣੈ ॥
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
ਸਹਜੇ ਹੀ ਹਰਿ ਨਾਮਿ ਸਮਾਇਆ ॥
੩॥
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥
੪॥
੧॥
੫੩॥