Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
369
Pavan Ang 369 of 1430

ੴ ਸਤਿਗੁਰ ਪ੍ਰਸਾਦਿ ॥

ਰਾਗੁ ਆਸਾ ਘਰੁ ੮ ਕੇ ਕਾਫੀ ਮਹਲਾ ੪ ॥

ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥

ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥

੧॥

ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥

ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥

੧॥

ਰਹਾਉ ॥

ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥

ਚਲਣੁ ਅਜੁ ਕਿ ਕਲ੍ਹਿ ਧੁਰਹੁ ਫੁਰਮਾਇਆ ॥

੨॥

ਬਿਰਥਾ ਜਨਮੁ ਤਿਨਾ ਜਿਨ੍ਹੀ ਨਾਮੁ ਵਿਸਾਰਿਆ ॥

ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥

੩॥

ਜੀਵਣਿ ਮਰਣਿ ਸੁਖੁ ਹੋਇ ਜਿਨ੍ਹਾ ਗੁਰੁ ਪਾਇਆ ॥

ਨਾਨਕ ਸਚੇ ਸਚਿ ਸਚਿ ਸਮਾਇਆ ॥

੪॥

੧੨॥

੬੪॥

ਆਸਾ ਮਹਲਾ ੪ ॥

ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥

ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥

੧॥

ਜਿਨ੍ਹ ਧੁਰਿ ਲਿਖਿਆ ਲੇਖੁ ਤਿਨ੍ਹੀ ਨਾਮੁ ਕਮਾਇਆ ॥

ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥

੧॥

ਰਹਾਉ ॥

ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥

ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥

੨॥

ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥

ਹਉਮੈ ਗਰਬੈ ਗਰਬੁ ਆਪਿ ਖੁਆਈਐ ॥

੩॥

ਨਾਨਕ ਆਪੇ ਆਪਿ ਆਪਿ ਖੁਆਈਐ ॥

ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥

੪॥

੧੩॥

੬੫॥

ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ ੴ ਸਤਿਗੁਰ ਪ੍ਰਸਾਦਿ ॥

ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥

ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥

੧॥

ਰਹਾਉ ॥

ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥

ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥

੧॥

ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥

ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥

੨॥

੧੪॥

੬੬॥

ਆਸਾਵਰੀ ਮਹਲਾ ੪ ॥

ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥

ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥

੧॥

ਰਹਾਉ ॥

ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥

ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥

੧॥

SikhiAt.Net
369 ×